ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸ.ਜੋਗਿੰਦਰ ਸਿੰਘ ਨਹੀਂ ਰਹੇ, ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ
ਚੰਡੀਗੜ 4 ਅਗਸਤ। ਅਦਾਰਾ ਰੋਜਾਨਾ ਸਪੋਕਸਮੈਨ ਦੇ ਬਾਨੀ ਸਰਦਾਰ ਜੋਗਿੰਦਰ ਸਿੰਘ ਨਹੀਂ ਰਹੇ। ਉਹ ਅੱਜ 83 ਸਾਲ ਦੀ ਉਮਰ ਵਿੱਚ ਅਕਾਲ ਚਲਾਣਾ ਕਰ ਗਏ। ਸ. ਜੋਗਿੰਦਰ ਸਿੰਘ ਤੇ ਅਕਾਲ ਚਲਾਣਾ ਕਰ ਜਾਣ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਹਨਾਂ ਲਿਖਿਆ ਹੈ ਕਿ “ਅਦਾਰਾ ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸ. ਜੋਗਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲ਼ੀ… ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ਼ ਦਿਲੋਂ ਹਮਦਰਦੀ…ਪਰਮਾਤਮਾ ਦੇ ਚਰਨਾਂ ‘ਚ ਅਰਦਾਸ ਕਰਦੇ ਹਾਂ… ਗੁਰੂ ਸਾਹਿਬ ਵਿੱਛੜੀ ਰੂਹ ਨੂੰ ਚਰਨਾਂ ‘ਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ”

CATEGORIES ਪੰਜਾਬ
TAGS punjab news


