ਸਿਹਤ ਵਿਭਾਗ ਦੀ ਟੀਮ ਲੋਕਾਂ ਨੂੰ ਘਰ ਘਰ ਜਾਕੇ ਡਾਇਰੀਏ ਸਬੰਧੀ ਕਰ ਰਹੀ ਹੈ ਜਾਗਰੂਕ

ਡਾਇਰੀਆ ਜਾਗਰੂਕਤਾ ਅਭਿਆਨ ਜਾਰੀ – ਡਾ. ਅਸ਼ਵਨੀ ਕੁਮਾਰ

ਕਪੂਰਥਲਾ 5 ਅਗਸਤ। ਸਿਵਲ ਸਰਜਨ ਕਪੂਰਥਲਾ ਡਾ. ਸੁਰਿੰਦਰ ਪਾਲ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ.ਅਸ਼ਵਨੀ ਕੁਮਾਰ ਦੀ ਯੋਗ ਅਗਵਾਈ ਹੇਠ ਬਲਾਕ ਢਿੱਲਵਾਂ ਅਧੀਨ ਆਉਦੇਂ ਵੱਖ-ਵੱਖ ਪਿੰਡਾ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਡੋਰ ਟੂ ਡੋਰ ਸਰਵੇ ਕੀਤਾ ਜਾ ਰਿਹਾ ਹੈ । ਇਸ ਦੌਰਾਨ ਐਸ.ਆਈ (ਮੇਲ ਅਤੇ ਫੀਮੇਲ) ਅਤੇ ਆਸ਼ਾ ਵਰਕਰ ਵੱਲੋਂ ਵੱਖ-ਵੱਖ ਘਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਡਾਇਰੀਏ ਦੇ ਲੱਛਣਾ ਅਤੇ ਰੋਕਥਾਮ ਸੰਬੰਧੀ ਵਿਸਥਾਰ ਨਾਲ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਦੂਸ਼ਿਤ ਪਾਣੀ, ਦੂਸ਼ਿਤ ਭੋਜਨ ਅਤੇ ਸਾਫ਼-ਸਫ਼ਾਈ ਦੀ ਘਾਟ ਕਾਰਨ ਡਾਇਰੀਆ ਦੀ ਬਿਮਾਰੀ ਹੁੰਦੀ ਹੈ। ਜੇਕਰ ਦਸਤ ਦੀ ਸਮੇਂ ਸਿਰ ਰੋਕਥਾਮ ਨਾ ਕੀਤੀ ਜਾਵੇ ਤਾਂ ਇਹ ਡਾਇਰੀਆ ਗੰਭੀਰ ਬਿਮਾਰੀ ਦਾ ਰੂਪ ਧਾਰਣ ਕਰ ਜਾਨ ਵੀ ਲੈ ਸਕਦਾ ਹੈ। ਇਸ ਲਈ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀ ਟੀਮ ਵੱਲੋਂ ਘਰ ਘਰ ਜਾ ਲੋਕਾਂ ਨੂੰ ਡਾਇਰੀਏ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਕੂਲਾਂ ਵਿੱਚ ਵੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬੱਚਿਆਂ ਨੂੰ ਸਫ਼ਾਈ ਰੱਖਣ ਲਈ ਅਤੇ ਹੱਥ ਧੋਣ ਦੇ ਤਰੀਕੇ ਸੰਬੰਧੀ ਏ.ਐਮ.ਓ ਡਾ. ਗੌਰਵ ਕੁਮਾਰ ਵੱਲੋਂ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉਥੇ ਹੀ ਆਸ਼ਾ ਵਰਕਰਾਂ, ਏ.ਐਨ.ਐਮਾਂ ਅਤੇ ਸੀ.ਐਚ.ਓ ਵੱਲੋਂ ਆਮ ਲੋਕਾਂ ਨੂੰ ਦਸਤ ਦੇ ਲੱਛਣਾਂ ਅਤੇ ਇਲਾਜ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਸਿਹਤ ਵਿਭਾਗ ਦੀ ਟੀਮ ਵੱਲੋਂ ਲੋਕਾਂ ਨੂੰ ਓ.ਆਰ.ਐਸ ਘੋਲ ਬਣਾਉਣ ਦੇ ਤਰੀਕੇ ਬਾਰੇ ਵੀ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਬੀ.ਈ.ਈ ਮੋਨਿਕਾ, ਐਸ. ਆਈ ਪ੍ਰਗਟ ਸਿੰਘ, ਮ.ਪ.ਹ.ਵ ਮੇਲ ਪਰਮਜੀਤ ਸਿੰਘ, ਅਰੂਣ ਕੁਮਾਰ, ਬਲਜਿੰਦਰ ਸਿੰਘ, ਮ.ਪ.ਹ.ਵ ਫੀ-ਮੇਲ ਲਖਵਿੰਦਰ ਕੌਰ, ਮਨਿੰਦਰ ਕੌਰ ਆਦਿ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus (0 )
Translate