ਆਜ਼ਾਦੀ ਦਿਹਾੜੇ ਨੂੰ ਲੈਕੇ SSP ਵਰਿੰਦਰ ਸਿੰਘ ਬਰਾੜ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਬੈਠਕ
ਫ਼ਾਜ਼ਿਲਕਾ 6 ਅਗਸਤ। 15 ਅਗਸਤ ਨੂੰ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਨੂੰ ਲੈ ਕੇ ਐਸਐਸਪੀ ਫਾਜ਼ਲਕਾ ਸਰਦਾਰ ਵਰਿੰਦਰ ਸਿੰਘ ਬਰਾੜ ਵੱਲੋਂ ਅੱਜ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ ਤੇ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੀਟਿੰਗ ਵਿੱਚ ਫਾਜ਼ਿਲਕਾ ਪੁਲਿਸ ਦੇ ਸੀਨੀਅਰ ਅਧਿਕਾਰੀ, ਹਲਕਾ ਨਿਗਰਾਨ ਅਫ਼ਸਰ, ਸਮੂਹ ਥਾਣਿਆਂ ਦੇ ਮੁੱਖ ਅਫਸਰ ਅਤੇ ਚੌਕੀਆਂ/ਯੂਨਿਟਾਂ ਦੇ ਇੰਚਾਰਜ ਸ਼ਾਮਲ ਹੋਏ।
ਮੀਟਿੰਗ ਦੌਰਾਨ ਸੁਤੰਤਰਤਾ ਦਿਵਸ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਸਰਕਾਰੀ ਦਫ਼ਤਰਾਂ ਅਤੇ ਸਮਾਜਿਕ ਸੰਸਥਾਵਾਂ ਅਤੇ ਜਨਤਕ ਸੁਰੱਖਿਆ ਨਾਲ ਸਬੰਧਿਤ ਜਰੂਰੀ ਹਦਾਇਤਾਂ ਦਿੱਤੀਆਂ ਗਈਆਂ। ਜਿਸ ਵਿੱਚ ਸਥਾਨਕ ਪਲਿਸ ਨੂੰ ਚੌਕਸੀ ਬਣਾਈ ਰੱਖਣ, ਅਸੰਭਵ ਘਟਨਾਵਾਂ ਦੀ ਪੂਰਵ-ਤਿਆਰੀ ਅਤੇ ਜਨਤਕ ਸਥਾਨਾਂ ‘ਤੇ ਨਿਗਰਾਨੀ ਵਧਾਉਣ ਦੇ ਆਦੇਸ਼ ਦਿੱਤੇ ਗਏ। SSP ਵੱਲੋਂ ਸਮੂਹ ਅਧਿਕਾਰੀਆਂ ਨੂੰ ਇਸ ਅਹਿਮ ਦਿਨ ਦੀ ਗੰਭੀਰਤਾ ਨੂੰ ਸਮਝਣ ਅਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਦੇ ਆਦੇਸ਼ ਦਿੱਤੇ ਗਏ।



