1 ਕਰੋੜ 10 ਲੱਖ ਦੀ ਲਾਗਤ ਨਾਲ ਲੱਗਣਗੀਆਂ ਐਲ.ਈ.ਡੀ. ਸਟ੍ਰੀਟ ਲਾਈਟਾਂ: ਰਣਬੀਰ ਭੁੱਲਰ
ਸਰਕਾਰ ਲੋਕਾਂ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕਰੇਗੀ
ਫਿਰੋਜ਼ਪੁਰ, 12 ਦਸੰਬਰ 2022.
ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਹਰੇਕ ਵਾਅਦੇ ਨੂੰ ਪੂਰਾ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਬਸਤੀ ਨਿਜ਼ਾਮਦੀਨ ਵਿਖੇ ਐਲ.ਈ.ਡੀ. ਸਟ੍ਰੀਟ ਲਾਈਟਾਂ ਲਗਾਉਣ ਦੇ ਉਦਘਾਟਨ ਮੌਕੇ ਕੀਤਾ।
ਵਿਧਾਇਕ ਸ. ਭੁੱਲਰ ਨੇ ਕਿਹਾ ਕਿ ਸ਼ਹਿਰ ਨਾਲ ਜੋੜੇ ਗਏ ਪਿੰਡਾਂ ਵਿੱਚ ਵਿਕਾਸ ਪੱਖੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਸ਼ਹਿਰ ਨਾਲ ਜੋੜੇ ਗਏ ਪਿੰਡਾਂ ਵਿੱਚ 1 ਕਰੋੜ 10 ਲੱਖ ਦੀ ਲਾਗਤ ਨਾਲ ਐਲ.ਈ.ਡੀ. ਸਟ੍ਰੀਟ ਲਾਈਟਾਂ ਲਗਾਈਆਂ ਜਾਣਗੀਆਂ ਜਿਨ੍ਹਾਂ ਦਾ ਅੱਜ ਉਦਘਾਟਨ ਬਸਤੀ ਨਿਜ਼ਾਮਦੀਨ ਤੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਸਾਰੇ ਕੰਮ ਤਰਤੀਬਵਾਰ ਯੋਜਨਾਬੰਦ ਢੰਗ ਨਾਲ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਬਸਤੀ ਨਿਜ਼ਾਮਦੀਨ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਜਿਸ ਵਿੱਚ ਜ਼ਿਆਦਾਤਰ ਲੋਕਾਂ ਨੇ ਨਜ਼ਾਇਜ ਕਬਜ਼ਿਆਂ ਦੀ ਸ਼ਕਾਇਤ ਕੀਤੀ ਜਿਸ ਤੇ ਉਨ੍ਹਾਂ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਨਜ਼ਾਇਜ਼ ਕਬਜ਼ੇ ਹਟਾਏ ਜਾਣ।
ਇਸ ਮੌਕੇ ਕਾਰਜ ਸਾਧਕ ਅਫ਼ਸਰ ਸ੍ਰੀ ਸੰਜੇ ਕੁਮਾਰ, ਮਿਉਂਸੀਪਲ ਇੰਜੀਨੀਅਰ ਸ੍ਰੀ ਚਰਨਪਾਲ ਸਿੰਘ, ਨੇਕ ਪ੍ਰਤਾਪ ਸਿੰਘ, ਮਨਮੀਤ ਮਿੱਠੂ, ਮਨਜੀਤ ਸਿੰਘ ਨਿੱਕੂ, ਜਸਵੀਰ ਜੋਸਨ, ਸੁਰਜੀਤ ਵਿਲਾਸਰਾ, ਕਿੱਕਰ ਕੁੱਤਬੇਵਾਲਾ, ਹਿਮਾਂਸ਼ੂ ਠੱਕਰ, ਸ੍ਰੀ ਲਵਪ੍ਰੀਤ ਸਿੰਘ ਆਦਿ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ।