ਫਿਰੋਜ਼ਪੁਰ ਪੁਲਿਸ ਨੂੰ ਮਿਲੀ ਸਫਲਤਾ, ਸਾਢੇ 6 ਕਿਲੋ ਹੈਰੋਇਨ ਤੇ 6 ਲੱਖ ਦੀ ਡਰੱਗ ਮਨੀ ਸਮੇਤ 2 ਤਸਕਰ ਫੜੇ

ਫਿਰੋਜਪੁਰ 8 ਅਗਸਤ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਕਸੇ ਗਏ ਸਿਕੰਜੇ ਤਹਿਤ ਫਿਰੋਜ਼ਪੁਰ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਜਿਸ ਵਿੱਚ ਭਾਰਤ ਪਾਕਿਸਤਾਨ ਸੀਮਾ ਦੇ ਨੇੜਿਓਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਨਾਂ ਤੋਂ ਸਾਡੇ 6 ਕਿਲੋ ਤੋਂ ਵੱਧ ਹੈਰੋਇਨ ਤੇ 6 ਲੱਖ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਪੰਜਾਬ ਦੇ ਡੀਜੀਪੀ ਸ੍ਰੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਤਹਿਤ ਤਕਨੀਕੀ ਜਾਣਕਾਰੀ ਤੇ ਕੰਮ ਕਰਦਿਆਂ ਜ਼ਿਲ੍ਹਾ ਫਿਰੋਜ਼ਪੁਰ ਦੀ ਸੀਆਈਏ ਟੀਮ ਵੱਲੋਂ ਇਹ ਆਪਰੇਸ਼ਨ ਸਫਲਤਾ ਪੂਰਵਕ ਪੂਰਾ ਕੀਤਾ ਗਿਆ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲਾਇਆ ਜਾ ਸਕੇ ਕਿ ਫੜੇ ਗਏ ਨਸ਼ਾ ਤਸਕਰਾਂ ਦੇ ਸਬੰਧ ਅੰਤਰਰਾਸ਼ਟਰੀ ਪੱਧਰ ਤੇ ਕਿੱਥੇ ਹਨ।
ਡੀਜੀਪੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਵਚਨਬੱਧ ਹੈ। ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਜਾਰੀ ਹੈ। ਡੀਜੀਪੀ ਵੱਲੋਂ ਫਿਰੋਜ਼ਪੁਰ ਟੀਮ ਦਾ ਹੌਸਲਾ ਵੀ ਵਧਾਇਆ ਗਿਆ ਹੈ।

CATEGORIES
Share This

COMMENTS

Wordpress (0)
Disqus (0 )
Translate