ਦਿਵਿਆਂਗ ਵਿਅਕਤੀਆਂ ਨੂੰ ਨਕਲੀ ਅੰਗ ਲਗਾਉਣ ਲਈ ਜ਼ਿਲ੍ਹੇ ਭਰ ਚ ਲਗਾਏ ਜਾਣਗੇ ਕੈਂਪ

          ਬਠਿੰਡਾ, 12 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਦਿਵਿਆਂਗ ਵਿਅਕਤੀਆਂ ਨੂੰ ਨਕਲੀ ਅੰਗ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ਤੇ ਕੈਂਪ ਲਗਾਏ ਜਾਣਗੇ। ਇਹ ਨਕਲੀ ਅੰਗ ਅਲਿਮਕੋ (ALIMCO) ਵੱਲੋਂ ਮੁਹੱਈਆ ਕਰਵਾਏ ਜਾਣਗੇ।

          ਇਸ ਸਬੰਧੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਨੁਮਾਇੰਦੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੈਂਪ 13 ਦਸੰਬਰ ਨੂੰ ਸਿਵਲ ਹਸਪਤਾਲ ਤਲਵੰਡੀ ਸਾਬੋ, 14 ਦਸੰਬਰ ਨੂੰ ਸਿਵਲ ਹਸਪਤਾਲ ਮੌੜ ਮੰਡੀ, 15 ਦਸੰਬਰ ਨੂੰ ਸਿਵਲ ਹਸਪਤਾਲ ਨਥਾਣਾ, 16 ਦਸੰਬਰ ਨੂੰ ਸਿਵਲ ਹਸਪਤਾਲ ਰਾਮਪੁਰਾ, 19 ਦਸੰਬਰ ਨੂੰ ਸਿਵਲ ਹਸਪਤਾਲ ਗੋਨਿਆਣਾ, 20 ਦਸੰਬਰ ਨੂੰ ਸਿਵਲ ਹਸਪਤਾਲ ਭਗਤਾ ਭਾਈਕਾ, 21 ਦਸੰਬਰ ਨੂੰ ਸਿਵਲ ਹਸਪਤਾਲ ਸੰਗਤ ਅਤੇ 22 ਦਸੰਬਰ ਨੂੰ ਸਿਵਲ ਹਸਪਤਾਲ ਮਹਿਰਾਜ ਵਿਖੇ ਲਗਾਏ ਜਾਣਗੇ। ਇਨ੍ਹਾਂ ਸਾਰੇ ਕੈਂਪਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗਾ।

          ਉਨ੍ਹਾਂ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਹਾ ਲਿਆ ਜਾਵੇ।

CATEGORIES
TAGS
Share This

COMMENTS

Wordpress (0)
Disqus (0 )
Translate