ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀ 9 ਅਗਸਤ। ਆਮ ਆਦਮੀ ਪਾਰਟੀ ਦੇ ਦਿੱਲੀ ਸਰਕਾਰ ਦੇ ਉੱਪ ਮੁੱਖ ਮੰਤਰੀ ਰਹੇ ਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਵੱਲੋਂ ਸ਼ਰਾਬ ਨੀਤੀ ਮਾਮਲੇ ਵਿੱਚ ਜਮਾਨਤ ਦਿੱਤੀ ਗਈ ਹੈ। ਸਿਸੋਦੀਆ 17 ਮਹੀਨੇ ਬਾਅਦ ਜੇਲ ਤੋਂ ਬਾਹਰ ਆਉਣਗੇ। ਮਨੀਸ਼ ਸਿਸੋਦੀਆ ਨੂੰ ਮਿਲੀ ਜਮਾਨਤ ਤੇ ਆਮ ਆਦਮੀ ਪਾਰਟੀ ਵੱਲੋਂ ਦਿੱਤੀ ਪ੍ਰਤੀਕਿਰਿਆ ਵਿੱਚ ਉਹਨਾਂ ਕਿਹਾ ਕਿ ਸੱਚਾਈ ਦੀ ਜਿੱਤ ਹੋਈ ਹੈ। ਸੱਚ ਪਰੇਸ਼ਾਨ ਹੋ ਸਕਦਾ ਹੈ ਪਰ ਹਾਰ ਨਹੀਂ ਸਕਦਾ। ਉਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ ਤੇ ਖੁਸ਼ੀ ਪ੍ਰਗਟ ਕੀਤੀ ਤੇ ਕਿਹਾ ਕਿ ਸੱਚਾਈ ਦੀ ਜਿੱਤ ਹੋਈ ਹੈ।

CATEGORIES ਰਾਸ਼ਟਰੀ


