ਸੱਚਾਈ ਅਤੇ ਨਿਆ ਦੀ ਜਿੱਤ ਹੈ ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ-ਨੀਲ ਗਰਗ
ਬਠਿੰਡਾ, 9 ਅਗਸਤ । ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਧੰਨਵਾਦ ਅਤੇ ਫ਼ੈਸਲੇ ਦਾ ਸਨਮਾਨ ਕਰਦੇ ਹੋਏ ਇਸਨੂੰ ਸਚਾਈ ਅਤੇ ਨਿਆਂ ਦੀ ਜਿੱਤ ਕਰਾਰ ਦਿੱਤਾ। ਇਹ ਕੇਸ ਸਿਰਫ ਸਿਆਸੀ ਬਦਲੇ ਦੀ ਕਾਰਵਾਈ ਹੈ। ਜਿਸਦਾ ਮਕਸਦ ਸਿਰਫ ਪਾਰਟੀ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣਾ ਸੀ।
ਨੀਲ ਗਰਗ ਨੇ ਸਪੱਸ਼ਟ ਕੀਤਾ ਕਿ ਮਨੀਸ਼ ਸਿਸੋਦੀਆ, ਸਤਿੰਦਰ ਜੈਨ, ਸੰਜੈ ਸਿੰਘ ਅਤੇ ਅਰਵਿੰਦ ਕੇਜਰੀਵਾਲ ਵਰਗੇ ਆਗੂਆਂ ਦੇ ਖ਼ਿਲਾਫ਼ ਕਿਸੇ ਵੀ ਕਿਸਮ ਦੀ ਬਦਇੰਸਾਫੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਘੁਟਾਲਾ ਹੋਇਆ ਹੁੰਦਾ, ਤਾਂ ਕੁਝ ਨਾ ਕੁਝ ਬਰਾਮਦ ਹੋਇਆ ਹੁੰਦਾ। ਪਰ ਸਿਰਮੌਰ ਜਾਂਚ ਏਜੰਸੀਆਂ ED ਅਤੇ CBI ਵਲੋਂ ਢਾਈ ਸਾਲਾਂ ਵਿੱਚ ਵੀ ਕੋਈ ਰਕਮ ਬਰਾਮਦ ਨਾ ਹੋਣ ਤੋਂ ਬਾਅਧ ਇਹ ਜਰੂਰ ਸਪੱਸ਼ਟ ਹੋ ਗਿਆ ਹੈ ਕਿ ਇਹ ਕੇਸ ਸਿਰਫ਼ ਸਿਆਸੀ ਫਾਇਦੇ ਲਈ ਬਣਾਇਆ ਗਿਆ ਸੀ।
ਨੀਲ ਗਰਗ ਨੇ ਕਿਹਾ ਕਿ “ਸੱਚ ਨੂੰ ਪਰੇਸ਼ਾਨ ਕੀਤਾ ਜਾ ਸਕਦਾ ਹੈ ਪਰ ਹਰਾਇਆ ਨਹੀਂ ਜਾ ਸਕਦਾ। ਜਦੋਂ ਤੁਸੀਂ ਸੱਚ ਦੇ ਰਾਹ ‘ਤੇ ਚਲਦੇ ਹੋ ਤਾਂ ਇਹ ਮੁਸ਼ਕਲਾਂ ਸਹਿਣੀਆਂ ਪੈਂਦੀਆਂ ਹਨ, ਪਰ ਆਮ ਆਦਮੀ ਪਾਰਟੀ ਹਮੇਸ਼ਾ ਇਨ੍ਹਾਂ ਮੁਸ਼ਕਲਾਂ ਦਾ ਸਵਾਗਤ ਕਰਦੀ ਹੈ ਅਤੇ ਡੱਟ ਕੇ ਹੱਕ ਸੱਚ ਦੀ ਲੜਾਈ ਲੜਦੀ ਹੈ।”
ਇਸ ਫੈਸਲੇ ਤੋਂ ਬਾਅਦ ਪਾਰਟੀ ਦੀ ਇਕਜੁਟਤਾ ਹੋਰ ਵੀ ਮਜ਼ਬੂਤ ਹੋਈ ਹੈ ਅਤੇ ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਭ੍ਰਿਸ਼ਟਾਚਾਰ ਅਤੇ ਨਫ਼ਰਤ ਦੀ ਰਾਜਨੀਤੀ ਨੂੰ ਅਗਲੇ ਪੱਧਰ ‘ਤੇ ਲੈ ਜਾ ਕੇ ਬੇਨਕਾਬ ਕੀਤਾ ਜਾਵੇਗਾ।
ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਨੂੰ ਪਾਰਟੀ ਲਈ ਖ਼ੁਸ਼ੀ ਦਾ ਮੌਕਾ ਕਹਿੰਦੇ ਹੋਏ ਉਮੀਦ ਜ਼ਾਹਰ ਕੀਤੀ ਕਿ ਸਾਡੇ ਸਪਰੀਮੋ ਅਰਵਿੰਦ ਕੇਜਰੀਵਾਲ ਵੀ ਜਲਦ ਹੀ ਬਾਹਰ ਆਉਣਗੇ।



