ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵੱਲੋਂ ਲਗਾਇਆ ਗਿਆ ਦਿਵਿਆਂਗ ਪ੍ਰਾਰਥੀਆਂ ਲਈ ਵਿਸ਼ੇਸ਼ ਕੈਂਪ
ਸ੍ਰੀ ਮੁਕਤਸਰ ਸਾਹਿਬ 12 ਦਸੰਬਰ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸੁਵਿਧਾ ਕੈਂਪ ਲਗਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਦਿਵਿਆਂਗ ਪ੍ਰਾਰਥੀਆਂ ਨੂੰ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾਣ ਵਾਲੀ ਸਵੈ-ਰੋਜ਼ਗਾਰ ਅਤੇ ਰੋਜ਼ਗਾਰ ਸਬੰਧੀ ਸਕੀਮਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣਾ ਅਤੇ ਯੋਗ ਪ੍ਰਾਰਥੀਆਂ ਨੂੰ ਬਣਦੇ ਲਾਭ ਮੌਕੇ ਤੇ ਮੁਹੱਈਆ ਕਰਵਾਉਣਾ ਸੀ।
ਦਲਜੀਤ ਸਿੰਘ ਪਲੇਸਮੈਂਟ ਅਫਸਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਦਿਵਿਆਂਗਜਨਾਂ ਦੀ ਸੁਵਿਧਾ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵੱਲੋਂ ਇਹ ਸੁਵਿਧਾ ਕੈਂਪ ਲਗਾਇਆ ਗਿਆ।
ਉਹਨਾ ਦੱਸਿਆ ਕਿ ਇਹ ਕੈਂਪ ਵਿੱਚ ਜਿਲ੍ਹਾ ਉਦਯੋਗ ਕੇਂਦਰ, ਐਸ.ਸੀ. ਕਾਰਪੋਰੇਸ਼ਨ, ਬੈਂਕ ਫਿੰਕੋ, ਭਲਾਈ ਵਿਭਾਗ ਦੇ ਅਧਿਕਾਰੀਆਂ ਦੇ ਅਧਿਕਾਰੀਆਂ ਨੇ ਭਾਗ ਲਿਆ ਅਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲਾਭਪਾਤਰੀ ਸਕੀਮਾਂ
ਸਕੀਮਾਂ ਜਿਵੇਂ ਕਿ ਪੈਨਸ਼ਨ, ਯੂ.ਆਈ.ਡੀ.ਕਾਰਡ, ਬੱਸ ਪਾਸ, ਸਵੈ-ਰੋਜ਼ਗਾਰ ਲੋਨ ਸਬੰਧੀ ਜਾਣਕਾਰੀ ਦਿੱਤੀ। ਇਸ ਕੈਂਪ ਦੌਰਾਨ ਕੁੱਲ 30 ਦਿਵਿਆਂਗ ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੇ ਸੁਵਿਧਾ ਕੈਂਪ ਆਯੋਜਿਤ ਕੀਤੇ ਜਾਣਗੇ।