ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਲਾਭਪਾਤਰੀ ਹੁਣ ਆਨਲਾਈਨ ਵੀ ਦੇ ਸਕਦੇ ਨੇ ਦਰਖਾਸਤ-ਡੀ. ਸੀ

01 ਜਨਵਰੀ 2023 ਤੋਂ ਕੇਵਲ ਆਨਲਾਈਨ ਦਰਖਾਸਤਾਂ ਨੂੰ ਹੀ ਵਿਚਾਰਿਆ ਜਾਵੇਗਾ

ਆਨਲਾਈਨ ਸੇਵਾ ਸ਼ੁਰੂ ਹੋਣ ਨਾਲ ਕੰਮ ’ਚ ਆਵੇਗੀ ਤੇਜ਼ੀ ਅਤੇ ਪਾਰਦਰਸ਼ਤਾ


ਫਰੀਦਕੋਟ 12 ਦਸੰਬਰ() ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ, ਤੇਜ਼ ਤੇ ਪਾਰਦਰਸ਼ੀ ਸੇਵਾਵਾਂ ਦੇਣ ਦੇ ਮਕਸਦ ਨਾਲ ਕੀਤੇ ਜਾ ਰਹੇ ਸੁਧਾਰਾਂ ਦੀ ਲੜੀ ਤਹਿਤ ਹੁਣ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਵੀ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਦੇ ਚਾਹਵਾਨ ਲਾਭਪਾਤਰੀਆਂ ਲਈ ਆਨਲਾਈਨ ਪੋਰਟਲ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਲਾਭਪਾਤਰੀ ਆਪਣੀ ਪ੍ਰਤੀ ਬੇਨਤੀ ਆਨ ਲਾਈਨ https://ashirwad.punjab.gov.in/ ’ਤੇ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਲਾਭਪਾਤਰੀ ਦਾ ਸਮਾਂ ਬਚੇਗਾ, ਉਥੇ ਹੀ ਕੰਮ ਵਿੱਚ ਹੋਰ ਤੇਜ਼ੀ ਅਤੇ ਪਾਰਦਰਸ਼ਤਾ ਵੀ ਆਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਭਾਗ ਵੱਲੋਂ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ 31 ਦਸੰਬਰ ਤੱਕ ਆਸ਼ੀਰਵਾਦ ਸਕੀਮ ਦੀਆਂ ਦਰਖਾਸਤਾਂ ਆਫ਼ਲਾਈਨ ਤੇ ਆਨਲਾਈਨ ਦੋਵੇਂ ਸਾਧਨਾ ਰਾਹੀ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ 1 ਜਨਵਰੀ 2023 ਤੋਂ ਕੇਵਲ ਆਨਲਾਈਨ ਦਰਖਾਸਤਾਂ ਨੂੰ ਹੀ ਵਿਚਾਰਿਆ ਜਾਵੇਗਾ।

CATEGORIES
TAGS
Share This

COMMENTS

Wordpress (0)
Disqus (0 )
Translate