ਅਬੋਹਰ ਪੁਲਿਸ ਨੇ ਚੋਰੀ ਦੇ 14 ਮੋਟਰਸਾਈਕਲਾਂ ਸਮੇਤ ਦੋ ਚੋਰਾਂ ਨੂੰ ਕੀਤਾ ਕਾਬੂ

ਅਬੋਹਰ 10 ਅਗਸਤ। ਫਾਜ਼ਿਲਕਾ ਪੁਲਿਸ ਵੱਲੋਂ ਐਸਐਸਪੀ ਵਰਿੰਦਰ ਸਿੰਘ ਬਰਾੜ ਦੀ ਯੋਗ ਅਗਵਾਈ ਤੇ ਦਿਸ਼ਾ ਨਿਰਦੇਸ਼ਾਂ ਹੇਠ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਜਿਸ ਤਹਿਤ ਸ੍ਰੀ ਅਰੁਨ ਮੁੰਡਨ ਡੀ.ਐਸ.ਪੀ ਅਬੋਹਰ ਦੀ ਨਿਗਰਾਨੀ ਹੇਠ ਇੰਸਪੈਕਟਰ ਮਨਿੰਦਰ ਸਿੰਘ ਮੁੱਖ ਅਫਸਰ ਵੱਲੋਂ ਸਮੇਤ ਪੁਲਿਸ ਪਾਰਟੀ ਦੋ ਦੋਸ਼ੀਆਂ ਨੂੰ ਕਾਬੂ ਕਰਕੇ ਉਨਾਂ ਪਾਸੋਂ 14 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।
ਜਾਣਕਾਰੀ ਦਿੰਦੇ ਆ ਡੀਐਸਪੀ ਸ੍ਰੀ ਅਰੁਣ ਮੁੰਡਨ ਨੇ ਦੱਸਿਆ ਕਿ
ਮੁਕੱਦਮਾ ਨੰਬਰ 162 ਮਿਤੀ 07—08—2024 ਜੁਰਮ 303(2),317(2) ਬੀ.ਐਨ.ਐਸ ਥਾਣਾ ਸਿਟੀ—1 ਅਬੋਹਰ ਵਿਖੇ ਗੁਰਜੰਟ ਸਿੰਘ ਪੁੱਤਰ ਜੀਵਨ ਸਿੰਘ ਵਾਸੀ ਸੀਡ ਫਾਰਮ ਕੱਚਾ ਅਬੋਹਰ ਦਰਜ ਰਜਿਸਟਰ ਕਰਕੇ ਉਸ ਪਾਸੋਂ ਇੱਕ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਸੀ। ਦੌਰਾਨੇ ਤਫਤੀਸ਼ ਦੋਸ਼ੀ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਨ ਤੇ ਉਸਨੇ ਦੱਸਿਆ ਕਿ ਉਸਦੇ ਨਾਲ ਬੂਟਾ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਖਿਆਲੀ ਥਾਣਾ ਮਖੂ ਜਿਲ੍ਹਾ ਫਿਰੋਜਪੁਰ ਵੀ ਸ਼ਾਮਲ ਹੈ ਅਤੇ ਉਹ ਦੋਨੋਂ ਜਣੇ ਅਬੋਹਰ ਸ਼ਹਿਰ ਅਤੇ ਇਸ ਦੇ ਆਸਪਾਸ ਦੇ ਇਲਾਕੇ ਵਿੱਚੋਂ ਮੋਟਰਸਾਈਕਲ ਚੋਰੀ ਕਰਦੇ ਹਨ। ਉਹ ਇਹਨਾਂ ਮੋਟਰਸਾਈਕਲਾਂ ਨੂੰ ਮਖੂ ਜਿਲ੍ਹਾ ਫਿਰੋਜਪੁਰ ਵਿਖੇ ਵੇਚਦੇ ਹਨ। ਜਿਸਤੇ ਬੂਟਾ ਸਿੰਘ ਉਕਤ ਨੂੰ ਵੀ ਮੁਕੱਦਮਾ ਵਿੱਚ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ। ਦੋਨੋਂ ਦੋਸ਼ੀਆਂ ਦੀ ਨਿਸ਼ਾਨਦੇਹੀ ਤੇ ਹੁਣ ਤੱਕ ਕੁੱਲ 14 ਚੋਰੀ ਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਜਾ ਚੁੱਕੇ ਹਨ। ਬੂਟਾ ਸਿੰਘ ਤੇ ਪਹਿਲਾਂ ਵੀ ਜਗਰਾਓਂ ਵਿਖੇ ਚੋਰੀ ਦਾ ਮੁਕੱਦਮਾ ਦਰਜ ਹੈ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ, ਦੋਸ਼ੀਆਂ ਪਾਸੋਂ ਹੋਰ ਵੀ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਹੋਣ ਦੀ ਸੰਭਾਵਨਾ ਹੈ।

CATEGORIES
Share This

COMMENTS

Wordpress (0)
Disqus (0 )
Translate