ਨਹੀਂ ਰਹੇ ਸਿੱਖ ਆਗੂ ਭਾਈ ਪਰਮਜੀਤ ਸਿੰਘ ਖਾਲਸਾ
ਚੰਡੀਗੜ੍ਹ 11 ਅਗਸਤ। ਸਿੱਖ ਸਟੂਡੈਂਟ ਫੈਡਰੇਸ਼ਨ ਇੰਟਰਨੈਸ਼ਨਲ ਦੇ ਮੋਹਰੀ ਆਗੂ ਭਾਈ ਪਰਮਜੀਤ ਸਿੰਘ ਖਾਲਸਾ ਅਕਾਲ ਚਲਾਣਾ ਕਰ ਗਏ। ਭਾਈ ਖਾਲਸਾ ਇੱਕ ਪੰਥਕ ਆਗੂ ਅਤੇ ਸਿੱਖ ਸਿਧਾਂਤਾਂ ਨੂੰ ਸਮਰਪਿਤ ਸ਼ਖਸ਼ੀਅਤ ਸਨ। ਉਹਨਾਂ ਦੀ ਘਾਟ ਸਿੱਖ ਕੌਮ ਨੂੰ ਹਮੇਸ਼ਾ ਮਹਿਸੂਸ ਹੋਵੇਗੀ। ਭਾਈ ਪਰਮਜੀਤ ਸਿੰਘ ਖਾਲਸਾ ਦੇ ਅਕਾਲ ਚਲਾਣਾ ਕਰ ਜਾਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੈਰੀ ਸੰਵੇਦਨਾ ਪ੍ਰਗਟ ਕਰਦਿਆਂ ਭਾਈ ਖਾਲਸਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਹਨਾਂ ਕਿਹਾ ਕਿ ਅਕਾਲ ਪੁਰਖ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।



