ਸਿਵਲ ਹਸਪਤਾਲ ਬਠਿੰਡਾ ਵਿਖੇ ਦਿਵਿਆਂਗ ਵਿਅਕਤੀਆਂ ਨੂੰ ਨਕਲੀ ਅੰਗ ਮੁਹੱਈਆ ਕਰਵਾਉਣ ਸਬੰਧੀ ਕੈਂਪ ਆਯੋਜਿਤ

ਬਠਿੰਡਾ, 12 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਦਿਵਿਆਂਗ ਵਿਅਕਤੀਆਂ ਨੂੰ ਨਕਲੀ ਅੰਗ ਮੁਹੱਈਆ ਕਰਵਾਉਣ ਸੰਬਧੀ ਅਲਿਮਕੋ (ALIMCO) ਵਲੋਂ ਸਥਾਨਕ ਸਿਵਲ ਹਸਪਤਾਲ ਬਠਿੰਡਾ ਵਿਖੇ ਕੈਂਪ ਲਗਾਇਆ ਗਿਆ।
ਇਸ ਸਬੰਧੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਨੁਮਾਇੰਦੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਦੌਰਾਨ ਵੱਖ-ਵੱਖ ਤਰ੍ਹਾਂ ਦੇ 12 ਦਿਵਿਆਂਗ ਵਿਅਕਤੀਆਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਨਕਲੀ ਅੰਗ ਮੁਹੱਈਆ ਕਰਵਾਉਣ ਸਬੰਧੀ ਸਾਇਜ਼ ਲਏ ਗਏ, ਜਿਨ੍ਹਾਂ ਨੂੰ ਜਲਦ ਬਣਾਵਟੀ ਅੰਗ ਤਿਆਰ ਕਰਵਾ ਕੇ ਮੁਹੱਈਆ ਕਰਵਾਏ ਜਾਣਗੇ।
ਇਸ ਮੌਕੇ ਰੈਡ ਕਰਾਸ ਸੈਕਟਰੀ ਸ਼੍ਰੀ ਦਰਸ਼ਨ ਕੁਮਾਰ, ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਤੋਂ ਮੈਡਮ ਗੁਲਸ਼ਨ ਮਹਿਤਾ, ਸਿਵਲ ਹਸਪਤਾਲ ਅਤੇ ਡੀਡੀਆਰਸੀ ਵਿਭਾਗ ਦਾ ਸਮੂਹ ਸਟਾਫ਼ ਹਾਜਰ ਰਿਹਾ।
CATEGORIES ਮਾਲਵਾ


