ਸਪੀਕਰ ਸੰਧਵਾਂ ਵੱਲੋਂ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 11 ਅਗਸਤ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਖਾਲਸਾ ਹਮੇਸ਼ਾ ਪੰਥ ਦਰਦ ਰੱਖਣ ਵਾਲੇ ਸਨ। ਉਹ ਹਮੇਸ਼ਾ ਪੰਥ ਦੀ ਚੜ੍ਹਦੀ ਕਲਾ ਅਤੇ ਏਕਤਾ ਦੇ ਹਾਮੀ ਰਹੇ ਹਨ। ਉਨ੍ਹਾਂ ਵਰਗੀ ਪੰਥਪ੍ਰਸਤ ਸਖਸ਼ੀਅਤ ਦਾ ਅਕਾਲ ਚਲਾਣਾ ਪੰਥ ਲਈ ਵੱਡਾ ਘਾਟਾ ਹੈ।

ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

CATEGORIES
Share This

COMMENTS

Wordpress (0)
Disqus (0 )
Translate