ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚਸਿੱਖਿਆ ਖੇਤਰ ਵਿਚ ਹੋ ਰਹੇ ਨੇ ਵੱਡੇ ਸੁਧਾਰ-ਸੁਖਜਿੰਦਰ ਸਿੰਘ ਕਾਉਣੀ
ਸ੍ਰੀ ਮੁਕਤਸਰ ਸਾਹਿਬ ਦਾ ਸਰਕਾਰੀ ਪ੍ਰਾਇਮਰੀ ਸਕੂਲ ਬਣਿਆ ਜ਼ਿਲ੍ਹੇ ਦਾ ਪਹਿਲਾ ਏਅਰ ਕੰਡੀਸ਼ਨਰ ਸਕੂਲ
ਸ੍ਰੀ ਮੁਕਤਸਰ ਸਾਹਿਬ 12 ਅਗਸਤ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਜਿੱਥੇ ਰੰਗਲਾ ਪੰਜਾਬ ਬਣਦਾ ਦਾ ਜਾ ਰਿਹਾ ਹੈ ਉੱਥੇ ਸੂਬੇ ਵਿੱਚ ਸਿੱਖਿਆ ਦੇ ਖੇਤਰ ਚ ਵੱਡੇ ਸੁਧਾਰ ਹੋ ਰਹੇ ਹਨ। ਬੱਚਿਆਂ ਨੂੰ ਸਮੇਂ ਦੇ ਹਾਣੀ ਤੇ ਪ੍ਰਤਿਭਾਵਾਨ ਬਣਾਉਣ ਲਈ ਸਕੂਲ ਆਫ ਐਮੀਨਸ ਹਲਕੇ ਪੱਧਰ ਤੇ ਖੋਲੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲ ਸਿਟੀ ਸਵੇਰੇ ਸਿਟੀ ਸ਼ਾਮ ਵਿਖੇ ਸਕੂਲ ਦੇ ਏਅਰ ਕੰਡੀਸ਼ਨਰ ਹੋਣ ਦਾ ਉਦਘਾਟਨ ਕਰਦਿਆਂ ਕੀਤਾ। ਉਹ ਇੱਥੇ ਵਿਸ਼ੇਸ਼ ਮਹਿਮਾਨ ਵਜੋਂ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਪਹੁੰਚਣਾ ਸੀ। ਪਰ ਉਹ ਨਹੀਂ ਪਹੁੰਚ ਸਕੇ ਤੇ ਉਹਨਾਂ ਦੀ ਜਗ੍ਹਾ ਤੇ ਸੁਰਜੀਤ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਪਹੁੰਚੇ। ਇਸ ਮੌਕੇ ਤੇ ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਇਹ ਸਕੂਲ ਜ਼ਿਲ੍ਹੇ ਦਾ ਪਹਿਲਾ ਸੈਲਫ ਸਕੂਲ ਹੈ ਜਿਹੜਾ ਏਅਰ ਕੰਡੀਸ਼ਨਰ ਹੋਇਆ ਹੈ। ਜਿਸ ਲਈ ਉਨਾਂ ਸਮੂਹ ਸਟਾਫ ਨੂੰ ਵਧਾਈ ਵੀ ਦਿੱਤੀ ਤੇ ਸਰਕਾਰ ਵੱਲੋਂ ਸਕੂਲ ਨੂੰ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ। ਕਾਉਣੀ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਲਗਾਤਾਰ ਹਰ ਖੇਤਰ ਵਿੱਚ ਵਡਮੁੱਲੇ ਕਾਰਜ ਕੀਤੇ ਜਾ ਰਹੇ ਹਨ। ਜਿਸ ਤਹਿਤ ਹੁਣ ਤੱਕ 45 ਹਜਾਰ ਦੇ ਲਗਭਗ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸਿਹਤ ਖੇਤਰ ਵਿੱਚ ਮਹੱਲਾ ਕਲੀਨਿਕ ਖੋਲੇ ਜਾ ਚੁੱਕੇ ਹਨ। ਜਿਸ ਦਾ ਲਾਭ ਲੱਖਾਂ ਲੋਕ ਉਠਾ ਰਹੇ ਹਨ। ਹੁਣ ਸਿੱਖਿਆ ਵਿਭਾਗ ਵੱਲੋਂ ਇੱਕ ਵੱਡੀ ਪਹਿਲ ਕਦਮੀ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸ਼ੂਟਿੰਗ ਰੇਂਜਾਂ ਬਣਾਉਣ ਦਾ ਫੈਸਲਾ ਵੀ ਕੀਤਾ ਗਿਆ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਮ ਘਰਾਂ ਦੇ ਧੀਆਂ ਪੁੱਤਾਂ ਨੂੰ ਰਾਜਨੀਤੀ ਦੇ ਮੌਕੇ ਦੇ ਕੇ ਮੰਤਰੀ ਵਿਧਾਇਕ ਤੇ ਚੇਅਰਮੈਨ ਬਣਾਇਆ। ਜਦੋਂ ਕਿ ਪਹਿਲਾਂ ਸਿਆਸਤ ਸਿਰਫ ਵੱਡੇ ਪਰਿਵਾਰਾਂ ਵਾਲੇ ਲੀਡਰਾਂ ਦੇ ਜਵਾਕ ਹੀ ਕਰਦੇ ਸਨ। ਬੱਚਿਆਂ ਨੂੰ ਉਤਸਾਹੀਤ ਕਰਦਿਆਂ ਉਨ੍ਹਾਂ ਕਿਹਾ ਕਿ ਤੁਸੀਂ ਦੇਸ਼ ਦਾ ਭਵਿੱਖ ਹੋ ਮਨ ਲਾ ਕੇ ਪੜ੍ਹਾਈ ਕਰੋ ਸਰਕਾਰ ਵੱਲੋਂ ਤੁਹਾਨੂੰ ਸੁਵਿਧਾਵਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਤੇ ਸਕੂਲ ਦੇ ਸਟਾਫ ਮੈਂਬਰਾਂ ਨੂੰ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਸਕੂਲ ਵੱਲੋਂ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਸੁਖਜਿੰਦਰ ਸਿੰਘ ਕਾਉਣੀ ਨੂੰ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਜਸਪਾਲ ਮੌਂਗਾ,ਰਾਜਵਿੰਦਰ ਸਿੰਘ ਬਰਾੜ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ, ਜਗਦੀਪ ਸਿੰਘ ਬੀਪੀਈਓ, ਸੁਖਜਿੰਦਰ ਸਿੰਘ ਬਬਲੂ ਪ੍ਰਧਾਨ ਟਰੱਕ ਯੂਨੀਅਨ, ਵਿੱਕੀ ਗੁੰਬਰ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਜਸਵੰਤ ਸਿੰਘ ਹੈੱਡ ਟੀਚਰ, ਰਾਜੂ ਸਰਾਏ ਨਾਗਾ ਵੀ ਹਾਜ਼ਰ ਸਨ।