417 ਨੌਜਵਾਨਾਂ ਨੂੰ ਭਲਕੇ ਨਿਯੁਕਤੀ ਪੱਤਰ ਦੇਣਗੇ CM ਭਗਵੰਤ ਮਾਨ

ਚੰਡੀਗੜ੍ਹ 12 ਅਗਸਤ ਸੂਬੇ ਵਿੱਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਦਾ ਫੈਸਲਾ ਕੀਤਾ ਹੋਇਆ ਹੈ। ਹੁਣ ਤੱਕ 45000 ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਕੱਲ 13 ਅਗਸਤ ਨੂੰ ਚੰਡੀਗੜ੍ਹ ਦੇ ਮਿਊਸੀਪਲ ਭਵਨ ਵਿੱਚ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਨਵ ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਮੌਕੇ ਤੇ ਕਰੀਬ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ।ਦੱਸਣ ਯੋਗ ਹੈ ਕਿ ਬੀਤੇ ਦਿਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ। ਸਰਕਾਰ ਦੇ ਮਿਸ਼ਨ ਰੋਜ਼ਗਾਰ ਨੂੰ ਲੈ ਕੇ ਨੌਜਵਾਨਾਂ ਤੇ ਪੰਜਾਬੀਆਂ ਵਿੱਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ।

CATEGORIES
TAGS
Share This

COMMENTS

Wordpress (0)
Disqus (0 )
Translate