ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ
ਪੰਜਾਬ ਸਰਕਾਰ ਵੱਲੋਂ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਕੀਤੀ ਗਈ ਹੈ। ਜਿਸ ਤਹਿਤ ਸਾਬਕਾ ਕੈਬਨਿਟ ਮੰਤਰੀ ਮੀਤ ਹੇਅਰ ਦੇ ਨਜ਼ਦੀਕੀ ਤੇ ਮਿਹਨਤੀ ਨੌਜਵਾਨ ਭੁਪਿੰਦਰ ਸਿੰਘ ਬਾਠ ਨੂੰ ਰਾਜ ਸੂਚਨਾ ਕਮਿਸ਼ਨਰ ਲਾਇਆ ਗਿਆ ਹੈ। ਇਸ ਤੋਂ ਇਲਾਵਾ ਵਰਿੰਦਰਜੀਤ ਸਿੰਘ ਬਲਿੰਗ ਤੇ ਸੰਦੀਪ ਸਿੰਘ ਧਾਲੀਵਾਲ ਨੂੰ ਵੀ ਰਾਜ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧ ਵਿੱਚ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਹਨ। ਤਿੰਨੇ ਨਵੇਂ ਨਿਯੁਕਤ ਹੋਏ ਰਾਜ ਸੂਚਨਾ ਕਮਿਸ਼ਨਰਾਂ ਨੂੰ ਉਹਨਾਂ ਦੇ ਸੱਜਣਾ ਮਿੱਤਰਾਂ ਵੱਲੋਂ ਵਧਾਈਆਂ ਦਿੱਤੀਆਂ ਗਈਆਂ ਹਨ।
CATEGORIES ਪੰਜਾਬ