ਓਲੰਪਿਕਸ ਵਿੱਚ ਮੈਡਲ ਜਿੱਤਣ ਵਾਲੇ ਖਿਡਾਰੀ ਨੇ ਸਰਕਾਰੀ ਨੌਕਰੀ ਤੋਂ ਕੀਤਾ ਇਨਕਾਰ

ਪੈਰਿਸ ਓਲੰਪਿਕਸ ਵਿੱਚ ਤਮਗਾ ਜੇਤੂ ਹਰਿਆਣਾ ਦੇ ਹੋਣਹਾਰ ਨੌਜਵਾਨ ਖਿਡਾਰੀ ਸਰਬਜੋਤ ਸਿੰਘ ਨੇ ਸਰਕਾਰੀ ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ। ਸਰਕਾਰ ਵੱਲੋਂ ਉਹਨਾਂ ਨੂੰ ਡਿਪਟੀ ਡਾਇਰੈਕਟਰ ਦੀ ਨੌਕਰੀ ਦੇਣ ਦਾ ਐਲਾਨ ਕੀਤਾ ਪਰ ਉਹਨਾਂ ਡਿਪਟੀ ਡਾਇਰੈਕਟਰ ਦੀ ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ। ਸਰਬਜੋਤ ਸਿੰਘ ਨੇ ਕਿਹਾ ਕਿ ਡਿਪਟੀ ਡਾਇਰੈਕਟਰ ਦੀ ਨੌਕਰੀ ਚੰਗੀ ਹੈ ਪਰ ਫਿਲਹਾਲ ਉਹ ਆਪਣੀ ਗੇਮ ਉੱਪਰ ਹਲੇ ਫੋਕਸ ਕਰਨਾ ਚਾਹੁੰਦਾ ਹੈ। ਉਸ ਨੇ ਕਿਹਾ ਕਿ ਉਹ ਆਪਦੇ ਫੈਸਲੇ ਵਿਰੁੱਧ ਨਹੀਂ ਜਾ ਸਕਦਾ ਕਿਉਂਕਿ ਉਹ ਹਾਲੇ ਹੋਰ ਖੇਡਣਾ ਚਾਹੁੰਦਾ ਹੈ। ਦੱਸਣ ਯੋਗ ਹੈ ਕਿ ਸਰਬਜੋਤ ਸਿੰਘ ਨੇ ਪੈਰਿਸ ਓਲੰਪਿਕਸ ਵਿੱਚ ਸ਼ੂਟਿੰਗ ਮੁਕਾਬਲਿਆਂ ਵਿੱਚ ਭਾਗ ਲੈਂਦਿਆਂ ਕਾਂਸੀ ਦਾ ਤਮਗਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।

CATEGORIES
Share This

COMMENTS

Wordpress (0)
Disqus (0 )
Translate