ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਸੱਤ ਪਿੰਡਾਂ ਦਾ ਸੰਪਰਕ ਦੇਸ਼ ਨਾਲੋਂ ਟੁੱਟਿਆ

ਗੁਰਦਾਸਪੁਰ 13 ਅਗਸਤ (ਲਵਪ੍ਰੀਤ ਸਿੰਘ ਖੁਸ਼ੀਪੁਰ)

ਜਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਦੀਨਾਨਗਰ ਅਧੀਨ ਪੈਂਦੇ ਮਕੋੜਾ ਪਤਨ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਰਾਵੀ ਦਰਿਆ ਤੋਂ ਪਾਰ ਵੱਸਦੇ 7 ਪਿੰਡਾ ਦਾ ਸੰਪਰਕ ਭਾਰਤ ਦੇਸ਼ ਨਾਲ ਟੁੱਟ ਚੁੱਕਾ ਹੈ ਅਤੇ ਇਨਾਂ ਪਿੰਡਾ ਨੂੰ ਜਾਣ ਦਾ ਇਕ ਮਾਤਰ ਸਹਾਰਾ ਕਿਸ਼ਤੀ ਵੀ ਪਾਣੀ ਦਾ ਪੱਧਰ ਵਧਣ ਕਾਰਨ ਚੁੱਕ ਲਈ ਗਈ ਹੈ।ਆਜ਼ਾਦੀ ਦੇ 75 ਸਾਲ ਬੀਤ ਜਾਣ ਦੇ ਬਵਜੂਦ ਇਹਨਾਂ ਪਿੰਡਾ ਦੀ ਕਿਸੇ ਸਰਕਾਰ ਨੇ ਸਾਰ ਨਹੀਂ ਲਈ, ਜਿਸ ਕਰਕੇ ਕਈ ਲੋਕ ਇਨਾਂ ਪਿੰਡਾ ਨੂੰ ਛੱਡ ਕੇ ਜਾਂ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਝੋਦਾ ਪਿੰਡਾਂ ਵਿੱਚੋਂ ਰਾਵੀ ਦਰਿਆ ਤੋਂ ਪਾਰ ਹੁਣ ਸਿਰਫ 7 ਪਿੰਡ ਹੀ ਮੌਜੂਦ ਹਨ। ਇਨਾ ਲੋਕਾਂ ਨੂੰ ਵੀ ਰਾਵੀ ਦਰਿਆ ਤੇ ਪੱਕਾ ਪੁੱਲ ਨਾ ਹੋਣ ਕਰਕੇ ਕੋਈ ਸੁੱਖ ਸਹੂਲਤ ਨਹੀਂ ਹੈ ਜਿਸ ਕਰਕੇ ਅੱਜ ਵੀ ਦੇਸ਼ ਦੀ ਆਜ਼ਾਦੀ ਇਨਾਂ ਲਈ ਕੋਈ ਮਾਇਨੇ ਨਹੀਂ ਰੱਖਦੀ।

ਰਾਵੀ ਦਰਿਆ ਤੋਂ ਪਾਰ ਵੱਸਦੇ ਪਿੰਡਾ ਦੇ ਲੋਕਾਂ ਨੇ ਦਸਿਆ ਕਿ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡਾਂ ਦੇ ਲੋਕ ਕਹਿਣ ਨੂੰ ਤਾਂ ਭਾਰਤ ਦਾ ਹਿੱਸਾ ਹਨ ਪਰ ਬਰਸਾਤ ਦੇ ਦਿਨਾਂ ਵਿਚ ਇਨ੍ਹਾਂ ਪਿੰਡਾਂ ਦੇ ਲੋਕ ਖ਼ੁਦ ਨੂੰ ਬੇਸਹਾਰਾ ਮਹਿਸੂਸ ਕਰਦੇ ਹਨ। ਆਜ਼ਾਦੀ ਦੇ 75 ਸਾਲ ਬੀਤ ਜਾਣ ਤੋਂ ਬਾਅਦ ਵੀ ਪੁਲ ਦੇ ਪਾਰ ਵੱਸਦੇ 7 ਪਿੰਡਾਂ ਦੇ ਲੋਕ ਆਪਣੇ ਆਪ ਨੂੰ ਗ਼ੁਲਾਮ ਸੱਮਝਦੇ ਹਨ, ਕਿਉਂਕਿ ਜਦ ਵੀ ਇਹ ਅਸਥਾਈ ਪੁਲ ਚੁੱਕ ਲਿਆ ਜਾਂਦਾ ਹੈ ਤਾਂ ਇਹਨਾਂ ਲੋਕਾਂ ਦਾ ਸੰਪਰਕ ਦੇਸ਼ ਨਾਲੋਂ ਟੁੱਟ ਜਾਂਦਾ ਹੈ। ਕਈ ਲੋਕ ਤਾਂ ਕਹਿੰਦੇ ਹਨ ਕਿ ਇਨ੍ਹਾਂ ਦਿਨਾਂ ਵਿਚ ਸਾਨੂੰ ਇਹ ਪਤਾ ਨਹੀਂ ਚਲਦਾ ਕਿ ਅਸੀਂ ਕਿਸ ਦੇਸ਼ ਦੇ ਨਾਗਰਿਕ ਹਾਂ ਕਿਉਂਕਿ ਇਹ ਇਲਾਕਾ LOC ਦੇ ਨਾਲ ਲੱਗਦਾ ਹੈ। ਬਰਸਾਤ ਦੇ ਮੌਸਮ ਵਿਚ ਨਹਿਰੀ ਵਿਭਾਗ ਵੱਲੋਂ ਬਣਾਇਆ ਗਿਆ ਪਲਟੂਨ ਪੁਲ ਚੁੱਕ ਲਿਆ ਜਾਂਦਾ ਹੈ ਤੇ ਲੋਕਾਂ ਨੂੰ ਆਉਣ-ਜਾਣ ਲਈ ਇਕ ਮਾਤਰ ਬੇੜੀ ਦਾ ਸਹਾਰਾ ਲੈਣਾ ਪੈਂਦਾ ਹੈ। ਦਰਿਆ ਚ ਪਾਣੀ ਦਾ ਪੱਧਰ ਹੋਰ ਜਿਆਦਾ ਹੋਣ ਕਰਕੇ ਪਾਰ ਵਸਦੇ 7 ਪਿੰਡ ਇਕ ਟਾਪੂ ਬਣ ਜਾਂਦੇ ਹਨ ਤੇ ਫਿਰ ਲੋਕਾ ਦੇ ਆਉਣ ਜਾਣ ਦਾ ਕੋਈ ਸਾਧਨ ਨਹੀਂ ਹੁੰਦਾ । ਇੱਕ ਪਾਸੇ ਦਰਿਆ ਹੁੰਦਾ ਹੈ ਤੇ ਦੂਜੇ ਪਾਸੇ ਪਾਕਿਸਤਾਨ। ਰਾਵੀ ਦਰਿਆ ਤੋਂ ਪਾਰ ਪੈਂਦੇ 7 ਪਿੰਡ ਭਰਿਆਲ, ਤੂਰਬਾਨੀ, ਰਾਏਪੁਰ ਚਿੱਬ, ਮੰਮੀ ਚਕਰੰਗਾਂ, ਕਜਲੇ, ਝੁੰਬਰ, ਲਸਿਆਣ ਆਦਿ ਪਿੰਡਾਂ ਦੇ ਲੋਕ ਅਕਸਰ ਹਰ ਸਾਲ ਸਰਕਾਰ ਤੋਂ ਪੱਕੇ ਪੁਲ ਦੀ ਆਸ ਰੱਖਦੇ ਹਨ ਪਰ ਸਿਵਾਏ ਲਾਰਿਆਂ ਦੇ ਕੁਝ ਨਹੀਂ ਮਿਲਦਾ।

ਜ਼ਿਕਰਯੋਗ ਹੈ ਕਿ ਮਕੌੜਾ ਪੱਤਣ ‘ਤੇ ਦੋ ਦਰਿਆਵਾਂ ਦਾ ਮੇਲ਼ ਹੁੰਦਾ ਹੈ। ਇੱਕ ਜੰਮੂ-ਕਸ਼ਮੀਰ ਤੋਂ ਆਉਂਦਾ ਬਰਸਾਤੀ ਦਰਿਆ ਉਝ ਤੇ ਦੂਜਾ ਸ਼ਿਵਾਲਿਕ ਦੀਆਂ ਪਹਾੜੀਆਂ ‘ਚੋਂ ਨਿਕਲ ਕੇ ਮਾਧੋਪੁਰ ਤੋਂ ਹੁੰਦਾ ਹੋਇਆ ਸਦਾ ਬਹਾਰ ਦਰਿਆ ਰਾਵੀ ਇਸ ਜਗ੍ਹਾ ਤੇ ਉਝ ਦਰਿਆ ਨਾਲ ਮਿਲ ਕੇ ਇੱਕ ਝੀਲ ਦਾ ਰੂਪ ਧਾਰਨ ਕਰ ਲੈਂਦਾ ਹੈ। ਇਸ ਜਗ੍ਹਾ ‘ਤੇ ਵਿਭਾਗ ਵੱਲੋਂ ਹਰ ਸਾਲ ਆਰਜ਼ੀ ਪਲਟੂਨ ਪੁਲ ਅਕਤੂਬਰ-ਨਵੰਬਰ ਮਹੀਨੇ ਵਿਚ ਪਾਇਆ ਜਾਂਦਾ ਹੈ ਅਤੇ ਬਰਸਾਤ ਦਾ ਮੌਸਮ ਆਉਣ ‘ਤੇ ਚੁੱਕ ਲਿਆ ਜਾਂਦਾ ਹੈ ਜੋ ਕਿ ਦਰਿਆ ਦੇ ਆਰ-ਪਾਰ ਜਾਣ ਦਾ ਇੱਕਮਾਤਰ ਸਾਧਨ ਹੁੰਦਾ ਹੈ ਜਿਸ ਰਾਹੀਂ ਪਾਰ ਰਹਿੰਦੇ ਕਿਸਾਨ ਆਪਣੇ ਟ੍ਰੈਕਟਰ-ਟਰਾਲੀਆਂ ਵਿਚ ਖੇਤੀ ਲਈ ਲੋੜੀਂਦਾ ਸਾਮਾਨ ਲੈ ਕੇ ਜਾਂਦੇ ਹਨ। ਇਸ ਵਾਰ ਵਿਭਾਗ ਵੱਲੋਂ 15 ਦਿਨ ਪਹਿਲਾਂ ਹੀ ਪਲਟੂਨ ਪੁਲ ਚੁੱਕ ਲਿਆ ਗਿਆ ਹੈ। ਜਿਸ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ।

CATEGORIES
Share This

COMMENTS

Wordpress (0)
Disqus (0 )
Translate