ਡਵੀਜ਼ਨਲ ਕਮਿਸ਼ਨਰ ਜਲੰਧਰ ਪ੍ਰਦੀਪ ਕੁਮਾਰ ਨੇ ਸੰਭਾਲਿਆ ਐਨ.ਆਰ.ਆਈ.ਸਭਾ ਪੰਜਾਬ ਦੇ ਚੇਅਰਮੈਨ ਦਾ ਅਹੁਦਾ

ਐਨ.ਆਰ.ਆਈ.ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਯਕੀਨੀ ਬਣਾਇਆ ਜਾਵੇਗਾ
ਜਲੰਧਰ, 13 ਅਗਸਤ
ਡਵੀਜ਼ਨਲ ਕਮਿਸ਼ਨਰ ਜਲੰਧਰ ਪ੍ਰਦੀਪ ਕੁਮਾਰ ਆਈ.ਏ.ਐਸ. ਨੇ ਅੱਜ ਐਨ.ਆਰ.ਆਈ. ਸਭਾ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ।
ਇਸ ਮੌਕੇ ਐਨ.ਆਰ.ਆਈ.ਭਾਈਚਾਰੇ ਅਤੇ ਸਭਾ ਦੇ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਫੌਰੀ ਹੱਲ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਐਨ.ਆਰ.ਆਈਜ਼ ਦੀਆਂ ਪਾਸਪੋਰਟ ਤੇ ਜਾਇਦਾਦ ਸਬੰਧੀ ਸਮੱਸਿਆਵਾਂ ਵੀ ਸੁਣੀਆਂ । ਉਨ੍ਹਾਂ ਕਿਹਾ ਕਿ ਐਨ.ਆਰ.ਆਈਜ਼ ਦੇ ਮਸਲੇ ਹੱਲ ਕਰਨ ਲਈ ਸਭਾ ਵਲੋਂ ਹੋਰ ਸਰਗਰਮ ਭੂਮਿਕਾ ਨਿਭਾਈ ਜਾਵੇਗੀ।
ਇਸ ਤੋਂ ਪਹਿਲਾਂ ਐਨ.ਆਰ.ਆਈ. ਸਭਾ ਪੰਜਾਬ ਦੀ ਪ੍ਰਧਾਨ ਪਰਵਿੰਦਰ ਕੌਰ ਬੰਗਾ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

CATEGORIES
TAGS
Share This

COMMENTS

Wordpress (0)
Disqus (0 )
Translate