ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੇ ਵਿਕਰੇਤਾਵਾਂ ਨਾਲ ਮੀਟਿੰਗ

ਫਾਜ਼ਿਲਕਾ, 13 ਦਸੰਬਰ

ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲਾ ਫ਼ਾਜ਼ਿਲਕਾ ਵੱਲੋਂ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੇ ਵਿਕਰੇਤਾਵਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਿਕਰੇਤਾਵਾਂ ਨੂੰ ਖਾਦਾਂ ਅਤੇ ਦਵਾਈਆਂ ਦੀ ਖਰੀਦ/ਵੇਚ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਸ਼੍ਰੀ ਸਰਵਨ ਸਿੰਘ ਨੇ ਡੀਲਰਾਂ ਨੂੰ ਕਿਹਾ ਕਿ ਕਿਸਾਨਾਂ ਨੂੰ ਜਰੂਰੀ ਖਾਦਾਂ ਜਿਵੇਂ ਕਿ ਯੁਰੀਆ ਅਤੇ ਡੀ.ਏ. ਪੀ. ਨਾਲ ਹੋਰ ਸਮਾਨ ਖਰੀਦਣ ਸਬੰਧੀ ਕਿਸਾਨਾ ਨੂੰ ਮਜਬੂਰ ਨਾ ਕੀਤਾ ਜਾਵੇ। ਉਨ੍ਹਾਂ ਵਿਕਰੇਤਾਵਾਂ ਨੂੰ ਮਿਆਰੀ ਪੱਧਰ ਦੇ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਲਗਾਤਾਰ ਚੈਕਿੰਗ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਨਕਲੀ ਜਾਂ ਗੈਰ-ਮਨਜੂਰਸ਼ੁਦਾ ਦਵਾਈ ਦੀ ਖਰੀਦ/ਵੇਚ ਨਾ ਹੋ ਸਕੇ।

ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਨੇ ਦੱਸਿਆ ਕਿ ਪ੍ਰਚਲਤ ਯੁਰੀਆ ਦੀ ਜਿਆਦਾ ਵਰਤੋਂ ਕਾਰਨ ਜਮੀਨ ਹੇਠਲੇ ਪਾਣੀ ਵਿੱਚ ਨੈਟਰੇਟ ਵੱਧ ਰਿਹਾ ਹੈ ਜਿਸ ਕਾਰਨ ਬਿਮਾਰੀਆਂ ਬਹੁਤ ਜਿਆਦਾ ਵੱਧ ਰਹੀਆਂ ਹਨ, ਇਸ ਲਈ ਨੈਨੋ ਯੁਰੀਆ ਨੂੰ ਪ੍ਰਚਲਤ ਕਰਨ ਦੀ ਸਮੇਂ ਅਨੁਸਾਰ ਬਹੁਤ ਜ਼ਿਆਦਾ ਜਰੂਰਤ ਹੈ। ਉਨ੍ਹਾਂ ਕਿਹਾ ਕਿ ਬਿਮਾਰੀਆਂ ਦੇ ਵਾਧੇ ਅਤੇ ਜਮੀਨ ਹੇਠਲੇ ਪਾਣੀ ਦੇ ਪ੍ਰਦੂਸ਼ਨ ਨੂੰ ਰੋਕਣ ਲਈ ਅਜਿਹੇ ਕਦਮ ਚੁਕਣ ਦੀ ਲੋੜ ਹੈ।

 ਡਿਪਟੀ ਫੀਲਡ ਮੈਨੇਜਰ ਇਫਕੋ ਸ੍ਰੀ ਓਮ ਪ੍ਰਕਾਸ਼ ਪੂਨੀਆ ਨੇ ਸਰਕਾਰ ਵੱਲੋਂ ਸਿਫਾਰਸ਼ ਕੀਤੀ ਨੈਨੋ ਯੁਰੀਆ ਦੀ ਵਰਤੋਂ ਕਰਨ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਖੇਤੀਬਾੜੀ  ਮਾਹਰਾਂ ਵੱਲੋਂ ਟੈਸਟਿੰਗ ਕਰਨ ਉਪਰੰਤ ਹੀ ਖਾਦਾਂ, ਦਵਾਈਆਂ ਦੀ ਵਰਤੋਂ ਕਰਨ ਸਬੰਧੀ ਸਿਫਾਰਸ਼ ਕੀਤੀ ਜਾਂਦੀ ਹੈ। 

CATEGORIES
TAGS
Share This

COMMENTS

Wordpress (0)
Disqus (0 )
Translate