ਜਿ਼ਲ੍ਹਾ ਮੈਜਿਸਟਰੇਟ ਨੇ ਜਿ਼ਲ੍ਹੇ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਤੇ ਪੂਰਨ ਤੌਰ ਤੇ  ਲਗਾਈ ਪਾਬੰਦੀ


– ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਵਾਉਣ ਸਬੰਧੀ ਜਿ਼ਲ੍ਹਾ ਮੈਜਿਸਟਰੇਟ ਨੇ ਵੱਖ ਵੱਖ ਵਿਭਾਗਾਂ ਨੂੰ ਜਾਰੀ ਕੀਤੀਆਂ ਹਦਾਇਤਾਂ
ਸ੍ਰੀ ਮੁਕਤਸਰ ਸਾਹਿਬ 13 ਦਸੰਬਰ
ਸ੍ਰੀ ਵਿਨੀਤ ਕੁਮਾਰ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਜਾਬਤਾ ਫੌਜਦਾਰੀ ਸੰਘਤਾ  1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਨੰ 29 / ਐਮ.ਏ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕਰਕੇ ਲਿਖਿਆ ਗਿਆ ਸੀ, ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇੱਕਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਸੀ, ਇਸ ਤੋਂ ਇਲਾਵਾ ਹਥਿਆਰਾਂ ਜਾਂ ਹਿੰਸਾਂ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਪਾਬੰਦੀ ਦੇ ਹੁਕਮ ਦੀ ਸਖਤੀ ਨਾਲ ਪਾਲਣਾ ਕਰਨ ਸਬੰਧੀ ਆਦੇਸ਼ ਦਿੱਤੇ ਹੋਏ ਹਨ।
                       ਹੁਕਮ ਅਨੁਸਾਰ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਵੀ  ਸਖਤ ਕਾਨੂੰਨੀ ਕਾਰਵਾਈ ਸਬੰਧੀ ਕੀਤੀ ਜਾਵੇਗੀ। ਇਹ ਹੁਕਮ 20 ਜਨਵਰੀ 2023 ਤੱਕ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ।  
   ਜਿ਼ਲ੍ਹਾ ਮੈਜਿਸਟਰੇਟ ਨੇ ਆਪਣੇ ਪੱਤਰ ਰਾਹੀਂ ਪੁਲਿਸ ਪ੍ਰਸ਼ਾਸਨ, ਉਪ ਮੰਡਲ ਮੈਜਿਸਟਰੇਟਾਂ ਅਤੇ ਸਹਾਇਕ ਆਬਕਾਰੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ  ਲਿਖ ਕੇ ਸਖਤ ਹਦਾਇਤ ਕੀਤੀ ਕਿ ਜਾਰੀ ਕੀਤੇ ਗਏ ਹੁਕਮਾਂ ਦੀ ਜਿ਼ਲ੍ਹੇ ਦੀ ਹਦੂਦ ਅੰਦਰ ਇੰਨ-ਬਿੰਨ ਪਾਲਣਾ ਕਰਵਾਈ ਜਾਵੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

CATEGORIES
TAGS
Share This

COMMENTS

Wordpress (0)
Disqus (0 )
Translate