ਸੋਧੇ ਪ੍ਰੋਗਰਾਮ ਅਨੁਸਾਰ ਜਿਲ੍ਹੇ ਵਿੱਚ ਲਗਾਏ ਜਾਣਗੇ ਸੁਵਿਧਾਂ ਕੈਂਪ — ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ 13 ਦਸੰਬਰ
ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੇਂਡੂ ਏਰੀਆ ਦੇ ਲੋਕਾਂ ਦੀਆਂ ਜਾਇਜ ਸਮੱਸਿਆਵਾਂ ਦੇ ਹੱਲ ਲਈ ਜਿ਼ਲ੍ਹੇ ਵਿੱਚ ਸੋਧੇ ਪ੍ਰੋਗਰਾਮ ਅਨੁਸਾਰ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ।
ਉਹਨਾ ਦੱਸਿਆ ਕਿ 16 ਦਸੰਬਰ ਨੂੰ ਜਵਾਹਰੇਵਾਲਾ, 19 ਦਸੰਬਰ ਨੂੰ ਖੁੱਡੀਆਂ ਗੁਲਾਬ ਸਿੰਘ ਅਤੇ 29 ਦਸੰਬਰ ਨੂੰ ਖੁੰਡੇ ਹਲਾਲ ਵਿਖੇ ਲੋਕਾਂ ਦੀਆਂ ਸਮੱਸਿਆਵਾ ਸੁਨਣ ਲਈ ਕੈਂਪ ਲਗਾਇਆ ਜਾ ਰਿਹਾ ਹੈ। ਇਹਨਾਂ ਕੈਂਪਾਂ ਦੀ ਪ੍ਰਧਾਨਗੀ ਸਬੰਧਿਤ ਹਲਕੇ ਦੇ ਐਸ.ਡੀ.ਐਮਜ ਵਲੋਂ ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ 22 ਦਸੰਬਰ ਨੂੰ ਕਾਉਣੀ (ਗਿੱਦੜਬਾਹਾ ) ਵਿਖੇ ਕੈਂਪ ਲਗਾਇਆ ਜਾਵੇਗਾ, ਇਸ ਕੈਂਪ ਵਿੱਚ ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਲੋਕਾਂ ਦੀਆਂ ਜਾਇਜ ਸਮੱਸਿਆਵਾਂ ਸੁਣਨਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕੈਂਪ ਮਿਤੀ ਅਨੁਸਾਰ ਬਾਅਦ ਦੁਪਹਿਰ 2 ਵਜੇ ਤੋਂ 5 ਵਜੇ ਤੱਕ ਲਗਾਇਆ ਜਾਵੇਗਾ, ਜਿਥੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।


