ਡਿਪਟੀ ਕਮਿਸ਼ਨਰ ਨੇ ਠੋਸ ਤੇ ਤਰਲ ਪਦਾਰਥਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਕੀਤੀ ਬੈਠਕ

·        ਅਧਿਕਾਰੀਆਂ ਨੂੰ ਦਿੱਤੇ ਲੋਂੜੀਂਦੇ ਦਿਸ਼ਾ-ਨਿਰਦੇਸ਼

          ਬਠਿੰਡਾ, 13 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਠੋਸ ਤੇ ਤਰਲ ਪਦਾਰਥਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਂੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

          ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਠੋਸ ਤੇ ਤਰਲ ਪਦਾਰਥਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਪਲਾਂਟਾਂ ਦੇ ਕੰਮ ਨੂੰ ਪਹਿਲ ਦੇ ਆਧਾਰ ਤੇ ਚਾਲੂ ਕਰਵਾਇਆ ਜਾਵੇ ਤਾਂ ਜੋ ਠੋਸ ਤੇ ਤਰਲ ਪਦਾਰਥਾਂ ਦੀ ਰਹਿੰਦ-ਖੂੰਹਦ ਤੋਂ ਖਾਦ ਤਿਆਰ ਕੀਤੀ ਜਾ ਸਕੇ ਅਤੇ ਪਿੰਡਾਂ ਨੂੰ ਸਾਫ਼-ਸੁਥਰਾ ਰੱਖਿਆ ਜਾ ਸਕੇ।

          ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਪਲਾਂਟਾਂ ਚ ਸਮੂਹ ਪਿੰਡਾਂ ਚੋਂ ਗਿੱਲੇ ਤੇ ਸੁੱਕੇ ਕੂੜੇ ਨੂੰ ਇਕੱਤਰ ਕਰਕੇ ਇਨ੍ਹਾਂ ਪਲਾਂਟਾਂ ਵਿੱਚ ਲਿਆਂਦਾ ਜਾਵੇਗਾ। ਇਨ੍ਹਾਂ ਯੂਨਿਟਾਂ ਦੇ ਚਾਲੂ ਹੋਣ ਨਾਲ ਜਿੱਥੇ ਗਿੱਲੇ ਸੁੱਕੇ ਕੂੜੇ ਤੋਂ ਖਾਦ ਆਦਿ ਤਿਆਰ ਹੋਵੇਗੀ ਉੱਥੇ ਹੀ ਪੰਚਾਇਤੀ ਆਮਦਨ ਵਿੱਚ ਵਾਧਾ ਵੀ ਹੋਵੇਗਾ ਤੇ ਇਹ ਯੂਨਿਟ ਪਿੰਡਾਂ ਦੀ ਸਾਫ਼-ਸਫ਼ਾਈ ਲਈ ਵੀ ਸਹਾਈ ਸਿੱਧ ਹੋਣਗੇ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪਲਵੀ ਚੌਧਰੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਮੈਡਮ ਨੀਰੂ ਗਰਗ, ਕਾਰਜਕਾਰੀ ਇੰਜੀਨੀਅਰ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।

CATEGORIES
TAGS
Share This

COMMENTS

Wordpress (0)
Disqus (0 )
Translate