ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਵੱਖ-ਵੱਖ ਅਹੁਦੇਦਾਰ ਐਲਾਨੇ

ਚੰਡੀਗੜ (ਬਿਊਰੋ) ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਜਾਰੀ ਪ੍ਰੈਸ ਨੋਟ ਵਿੱਚ ਪ੍ਰਜੀਡੀਅਮ ਦੇ ਮੈਂਬਰ ਸਕੱਤਰ ਅਤੇ ਮੁੱਖ ਬੁਲਾਰਿਆਂ ਦਾ ਐਲਾਨ ਕੀਤਾ। ਜਿਨਾਂ ਵਿੱਚ ਸ ਚਰਨਜੀਤ ਸਿੰਘ ਬਰਾੜ ਨੂੰ ਪ੍ਰਜੀਡੀਅਮ ਦਾ ਮੈਂਬਰ ਸਕੱਤਰ ਬਣਾਇਆ ਗਿਆ ਹੈ ਜੋ ਕਿ ਦਫ਼ਤਰ ਦਾ ਕੰਮ ਕਾਜ ਤੇ ਹੋਰ ਸਾਰੀਆਂ ਕਮੇਟੀਆਂ ਦਾ ਕੰਮਕਾਜ ਦੇਖਣਗੇ।
ਇਸੇ ਤਰਾਂ ਮੁੱਖ ਬੁਲਾਰਿਆਂ ਵਿੱਚ ਚਰਨਜੀਤ ਸਿੰਘ ਬਰਾੜ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਭਾਈ ਮਨਜੀਤ ਸਿੰਘ, ਬੀਬੀ ਪਰਮਜੀਤ ਕੌਰ ਲਾਂਡਰਾ ਅਤੇ ਭੋਲਾ ਸਿੰਘ ਗਿੱਲਪੱਤੀ ਨੂੰ ਬਣਾਇਆ ਗਿਆ ਹੈ।

CATEGORIES
Share This

COMMENTS

Wordpress (0)
Disqus (0 )
Translate