ਨੌਜਵਾਨ ਲੜਕੇ ਤੇ ਲੜਕੀਆਂ ਨੂੰ ਰੋਜ਼ਗਾਰ ਦੇਣ ਤੇ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਕੀਤੇ ਜਾ ਰਹੇ ਹਨ ਅਹਿਮ ਉਪਰਾਲੇ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 14 ਦਸੰਬਰ ਨੂੰ

          ਬਠਿੰਡਾ, 13 ਦਸੰਬਰ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਰੋਜ਼ਗਾਰ ਦੇਣ ਤੇ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ 14 ਦਸੰਬਰ 2022 ਨੂੰ ਸਥਾਨਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜਗਾਰ ਅਫਸਰ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ 14 ਦਸੰਬਰ 2022 ਨੂੰ ਲਗਾਏ ਜਾਣ ਵਾਲੇ ਪਲੇਸਮੈਂਟ ਕੈਂਪ ਵਿੱਚ ਆਈ.ਸੀ.ਆਈ.ਸੀ.ਆਈ. ਬੈਂਕ ਵੱਲੋਂ ਰਿਲੇਸ਼ਨਸ਼ਿਪ ਮੈਨੇਜਰ ਦੀਆਂ ਅਸਾਮੀਆਂ ਲਈ ਸਿਲੈਕਸ਼ਨ ਕੀਤੀ ਜਾਣੀ ਹੈ। ਇਨ੍ਹਾਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਘੱਟੋਂ-ਘੱਟ ਯੋਗਤਾ ਗ੍ਰੈਜੂਏਸ਼ਨ ਹੋਵੇ। ਉਨ੍ਹਾਂ ਕਿਹਾ ਕਿ ਗ੍ਰੈਜੂਏਸ਼ਨ ਦੇ ਅਖੀਰਲੇ ਸਾਲ ਦੇ ਪ੍ਰਾਰਥੀ ਵੀ ਭਾਗ ਲੈ ਸਕਦੇ ਹਨ।

          ਉਨ੍ਹਾਂ ਕਿਹਾ ਕਿ ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 18 ਤੋਂ 25 ਸਾਲ ਅਤੇ ਘੱਟੋ ਘੱਟ ਤਨਖਾਹ 23,000/- ਰੁਪਏ ਪ੍ਰਤੀ ਮਹੀਨਾ ਅਤੇ ਹੋਰ ਭੱਤੇ ਵੀ ਦਿੱਤੇ ਜਾਣਗੇ। ਵਿਦਿਆਰਥੀ ਆਪਣੇ ਨਾਲ ਆਪਣਾ ਬਾਇਓਡਾਟਾ, ਵਿਦਿਅਕ ਯੋਗਤਾ ਦੇ ਸਰਟੀਫਿਕੇਟ ਲੈ ਕੇ 14 ਦਸੰਬਰ 2022 ਨੂੰ ਸਵੇਰੇ 10 ਵਜੇ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਾਹਮਣੇ ਚਿਲਡਰਨ ਪਾਰਕ, ਸਿਵਲ ਲਾਈਨ, ਬਠਿੰਡਾ ਵਿਖੇ ਪਹੁੰਚ ਸਕਦੇ ਹਨ।

          ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਠਿੰਡਾ ਵੱਲੋਂ ਸਮੇਂ-ਸਮੇਂ ਸਿਰ ਪਲੇਸਮੈਂਟ ਕੈਪਾਂ ਅਤੇ ਰੋਜ਼ਗਾਰ ਮੇਲਿਆ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰਾਰਥੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇੰਨ ਕਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਪ੍ਰਾਰਥੀ ਦਫਤਰ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਆਪਣੇ ਨਾਲ ਅਧਾਰ ਕਾਰਡ, ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਸਲ ਤੇ ਫੋਟੋ ਸਟੇਟ ਕਾਪੀਆਂ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ। 

CATEGORIES
TAGS
Share This

COMMENTS

Wordpress (0)
Disqus (0 )
Translate