ਨਾਮਵਰ ਸਨਅਤਕਾਰਾਂ ਨਾਲ ਬੈਠਕ ਕਰਨ ਮੁੱਖ ਮੰਤਰੀ ਪਹੁੰਚੇ ਮੁੰਬਈ

ਨਵੀਂ ਦਿੱਲੀ 20 ਅਗਸਤ। ਪੰਜਾਬ ਵਿੱਚ ਨਿਵੇਸ਼ ਨੂੰ ਲੈ ਕੇ ਮੁੰਬਈ ਦੇ ਨਾਮਵਰ ਸਨਅਤਕਾਰਾਂ ਨਾਲ ਮੁਲਾਕਾਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੰਬਈ ਪਹੁੰਚੇ। ਜਿੱਥੇ ਉਹ ਪੰਜਾਬ ਵਿੱਚ ਵੱਧ ਤੋਂ ਵੱਧ ਨਿਵੇਸ਼ ਕਰਨ ਨੂੰ ਲੈ ਕੇ ਕਈ ਨਾਮਵਰ ਸਨਅਤਕਾਰਾਂ ਨਾਲ ਮੁਲਾਕਾਤ ਕਰਨਗੇ ਤੇ ਉਹਨਾਂ ਨੂੰ ਪੰਜਾਬ ਚ ਨਿਵੇਸ਼ ਲਈ ਸੱਦਾ ਦੇਣਗੇ। ਦੱਸਣ ਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚ ਵੱਡਾ ਨਿਵੇਸ਼ ਹੋਇਆ ਹੈ ਤੇ ਹੁਣ ਫਿਰ ਮੁੱਖ ਮੰਤਰੀ ਵੱਲੋਂ ਸਨਅਤਕਾਰਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਸੱਦਾ ਦੇਣ ਮੁੰਬਈ ਪਹੁੰਚੇ ਹਨ। ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਵੱਡੇ ਸਨਅਤਕਾਰ ਪੰਜਾਬ ਵਿੱਚ ਨਿਵੇਸ਼ ਕਰਨਗੇ। ਜਿਸ ਨਾਲ ਪੰਜਾਬ ਚ ਜਿੱਥੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉੱਥੇ ਪੰਜਾਬ ਤਰੱਕੀ ਦੀਆਂ ਹੋਰ ਲੀਹਾਂ ਵੱਲ ਵੀ ਜਾਵੇਗਾ। ਮੁੰਬਈ ਪਹੁੰਚਣ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਿੱਘਾ ਸਵਾਗਤ ਹੋਇਆ।

CATEGORIES
Share This

COMMENTS

Wordpress (0)
Disqus (0 )
Translate