ਪੰਜਾਬ ਦੇ ਅਮੀਰ ਵਿਰਸੇ ਨਾਲ ਸਾਂਝ ਪੁਆਏਗਾ ਤੀਆਂ ਦਾ ਮੇਲਾ

ਪਿੰਡ ਭਲਾਈਆਣਾ ਵਿਖੇ ਤਿਆਰੀਆਂ ਲਈ ਹੋਈ ਬੈਠਕ


ਭਲਾਈਆਣਾ, ਸ੍ਰੀ ਮੁਕਤਸਰ ਸਾਹਿਬ, 21 ਅਗਸਤ
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਅਮੀਰ ਵਿਰਸੇ ਨੂੰ ਸਮਰਪਿਤ ਤੀਆਂ ਦਾ ਮੇਲਾ ਪ੍ਰੋਗਰਾਮ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭਲਾਈਆਣਾ ਵਿਖੇ ਆਉਣ ਵਾਲੇ ਦਿਨਾਂ ਵਿਚ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਨਿਰਦੇਸ਼ਾਂ ਅਨੁਸਾਰ ਐਸਡੀਐਮ ਡਾ: ਸੰਜੀਵ ਕੁਮਾਰ ਨੇ ਭਲਾਈਆਣਾ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।
ਇਸ ਮੌਕੇ ਐਸਡੀਐਮ ਡਾ: ਸੰਜੀਵ ਕੁਮਾਰ ਨੇ ਆਖਿਆ ਕਿ ਇਹ ਸਮਾਗਮ ਜਿੱਥੇ ਪੰਜਾਬੀ ਸਭਿਆਚਾਰ ਅਤੇ ਵਿਰਸੇ ਦੀ ਗੱਲ ਕਰੇਗਾ ਉਥੇ ਹੀ ਇਹ ਸਮਾਜ ਦੇ ਵੱਖ ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਔਰਤਾਂ ਦੀਆਂ ਪ੍ਰਾਪਤੀਆਂ ਦੀਆਂ ਪ੍ਰੇਰਕ ਕਹਾਣੀਆਂ ਤੋਂ ਵੀ ਸਮਾਜ ਨੂੰ ਜਾਣੂ ਕਰਾਵਾਉਣ ਦਾ ਮਾਧਿਅਮ ਬਣੇਗਾ।
ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਤਿੰਨ ਦਿਨ ਵੱਖ ਵੱਖ ਸਭਿਆਚਾਰਕ ਵੰਨਗੀਆਂ ਵੇਖਣ ਨੂੰ ਮਿਲਣਗੀਆਂ। ਪੰਜਾਬ ਦੀਆਂ ਵਿਰਾਸਤੀ ਖੇਡਾਂ ਦੇ ਰੋਚਕ ਮੁਕਾਬਲੇ ਵੀ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਹੋਣਗੇ ਅਤੇ ਵਿਰਾਸਤੀ ਹੁਨਰਾਂ ਦੇ ਮੁਕਾਬਲੇ ਨਵੀਂ ਪੀੜ੍ਹੀ ਦੀ ਵਿਰਾਸਤ ਨਾਲ ਸਾਂਝ ਪੁਆਉਣਗੇ।
ਇਸੇ ਤਰਾਂ ਔਰਤਾਂ ਵੱਲੋਂ ਚਲਾਏ ਜਾ ਰਹੇ ਸਵੈ ਸਹਾਇਤਾਂ ਸਮੂਹਾਂ ਵੱਲੋਂ ਵੀ ਸਟਾਲ ਲਗਾਏ ਜਾਣਗੇ।ਵਿਰਾਸਤੀ ਭੋਜਨ ਉਪਲਬੱਧ ਹੋਣਗੇ। ਸੈਲਫੀ ਕਾਰਨਰ, ਮਹਿੰਦੀ ਕਾਰਨਰ, ਪੀਂਘਾਂ, ਸਫਲ ਔਰਤਾਂ ਦੇ ਜੀਵਨ ਦੀਆਂ ਕਹਾਣੀਆਂ ਵੀ ਦੱਸੀਆਂ ਜਾਣਗੀਆਂ।
ਇਸ ਮੌਕੇ ਏਡੀਸੀ ਵਿਕਾਸ ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਐਸਡੀਐਮ ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ, ਡੀਐਸਪੀ ਸ੍ਰੀ ਅਵਤਾਰ ਸਿੰਘ ਰਾਜਪਾਲ, ਸਿਵਲ ਸਰਜਨ ਡਾ: ਜਗਦੀਪ ਚਾਵਲਾ, ਜਿ਼ਲ੍ਹਾ ਭਾਸ਼ਾ ਅਫ਼ਸਰ ਜਗਰੀਤ ਕੌਰ, ਆਦਿ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

CATEGORIES
TAGS
Share This

COMMENTS

Wordpress (0)
Disqus (0 )
Translate