ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਨਰਮੇ ਦੀ ਫਸਲ ਦਾ ਨਿਯਮਿਤ ਤੌਰ ਤੇ ਸਰਵੇਖਣ ਕਰਦੇ ਰਹਿਣ ਦੀ ਅਪੀਲ

ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਰੋਕਥਾਮ ਲਈ ਖੇਤੀਬਾੜੀ ਵਿਭਾਗ ਵੱਲੋਂ 20 ਪੈਸਟ ਸਰਵੇਖਣ ਟੀਮਾਂ ਗਠਿਤ

ਫਾਜ਼ਿਲਕਾ, 21 ਅਗਸਤ
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਰੋਕਥਾਮ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਅਗਾਉ ਤੌਰ *ਤੇ ਹਦਾਇਤ ਕੀਤੀ ਗਈ ਹੈ ਕਿ ਉਹ ਪਿੰਡਾਂ ਵਿਖੇ ਕਿਸਾਨਾਂ ਦੇ ਖੇਤਾਂ ਦਾ ਲਗਾਤਾਰ ਸਰਵੇਖਣ ਕਰਨ। ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਨੂੰ ਟਾਲਣ ਲਈ ਹੁਣੇ ਤੋਂ ਹੀ ਵਿਉਂਤਬੰਦੀ ਆਰੰਭ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਫਾਜਿਲਕਾ ਵਿਚ 20 ਪੈਸਟ ਸਰਵੇਖਣ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਜੋ ਕਿ ਲਗਾਤਾਰ ਕਿਸਾਨਾਂ ਦੇ ਖੇਤਾਂ ਵਿਚ ਸਰਵੇਖਣ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਇਹ ਟੀਮਾਂ ਹਰ ਹਫਤੇ ਦੋ ਦਿਨ ਸੋਮਵਾਰ ਅਤੇ ਵੀਰਵਾਰ ਨੂੰ ਖੇਤਾਂ ਵਿੱਚ ਜਾ ਕੇ ਨਰਮੇ ਦੀ ਫਸਲ ਦਾ ਮੁਆਇਨਾ ਕਰ ਰਹੀਆਂ ਹਨ ਅਤੇ ਜੇਕਰ ਕਿਤੇ ਗੁਲਾਬੀ ਸੂੰਡੀ ਦੀ ਆਵਕ ਦੇ ਸੰਕੇਤ ਮਿਲ ਰਹੇ ਹਨ ਤਾਂ ਤੁਰੰਤ ਉਸ ਅਨੁਸਾਰ ਕਿਸਾਨਾਂ ਨੂੰ ਸਲਾਹਕਾਰੀ ਜਾਰੀ ਕਰਕੇ ਉਸ ਹਮਲੇ ਨੂੰ ਮੁੱਢਲੇ ਪੱਧਰ ਤੇ ਹੀ ਰੋਕਣ ਸਬੰਧੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਟਸਪਾਟ ਖੇਤਾਂ ਨੂੰ ਤਰਜੀਹ ਦਿੰਦਿਆਂ ਵਿਸ਼ੇਸ਼ ਨਜਰਸਾਨੀ ਰੱਖੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸੀਟੀ ਲੁਧਿਆਣਾ ਦੀਆਂ ਸਿਫਾਰਸ਼ਾ ਅਨੁਸਾਰ ਕੀਟਨਾਸ਼ਕਾ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਕਿਸਾਨ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਦੀਆਂ ਸਿਫਾਰਸਾਂ ਅਨੁਸਾਰ ਹੀ ਨਰਮੇ ਦੀ ਖੇਤੀ ਦੀ ਸਾਂਭ ਸੰਭਾਲ ਕਰਨ । ਉਨ੍ਹਾਂ ਨੇ ਕਿਹਾ ਕਿ ਜੇਕਰ ਖਾਦਾਂ ਅਤੇ ਕੀਟਨਾਸਕਾਂ ਦੀ ਵਰਤੋਂ ਸੰਜਮ ਨਾਲ ਕੀਤੀ ਜਾਵੇ ਤਾਂ ਕਿਸਾਨ ਦੇ ਖਰਚੇ ਘੱਟਦੇ ਹਨ ਅਤੇ ਨਾਲ ਹੀ ਇਸ ਨਾਲ ਵਾਤਾਵਰਨ ਦਾ ਵੀ ਨੁਕਸਾਨ ਨਹੀਂ ਹੁੰਦਾ ਹੈ। ਉਨਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਰਮੇ ਦੀ ਫਸਲ ਦਾ ਨਿਯਮਿਤ ਤੌਰ ਤੇ ਸਰਵੇਖਣ ਕਰਦੇ ਰਹਿਣ ਅਤੇ ਜੇਕਰ ਉਨ੍ਹਾਂ ਨੂੰ ਕੋਈ ਤਕਨੀਕੀ ਜਾਣਕਾਰੀ ਚਾਹੀਦੀ ਹੋਵੇ ਤਾਂ ਉਹ ਆਪਣੇ ਬਲਾਕ ਖੇਤੀਬਾੜੀ ਦਫਤਰਾਂ ਨਾਲ ਰਾਬਤਾ ਕਰਨ।

CATEGORIES
Share This

COMMENTS

Wordpress (0)
Disqus (0 )
Translate