ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਲੜਕੀਆਂ ਨੂੰ ਨਾਕੇ ਦੌਰਾਨ ਵੰਡੇ ਹੈਲਮਟ

ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਤੌਰ ਤੇ ਕਰਨ ਲਈ ਕਿਹਾ
ਫ਼ਾਜ਼ਿਲਕਾ 21 ਅਗਸਤ। ਜਿਲਾ ਫਾਜਿਲਕਾ ਦੇ ਐਸਐਸਪੀ ਸ.ਵਰਿੰਦਰ ਸਿੰਘ ਬਰਾੜ ਵੱਲੋਂ ਲੋਕਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਵੱਡੀ ਮੁਹਿੰਮ ਤਹਿਤ ਅੱਜ ਉਹਨਾਂ ਵੱਲੋਂ ਖੁਦ ਕੈਂਪ ਦੌਰਾਨ ਲੜਕੀਆਂ ਨੂੰ ਹੈਲਮਟ ਵੰਡੇ ਗਏ। ਇਸ ਮੌਕੇ ਤੇ ਹੈਲਮੈਂਟ ਵੰਡਦੇ ਹੋਏ ਵਰਿੰਦਰ ਸਿੰਘ ਬਰਾੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਤੌਰ ਤੇ ਕਰਨ ਤਾਂ ਜੋ ਕਿਸੇ ਵੀ ਤਰਹਾਂ ਦੇ ਵਾਪਰਨ ਵਾਲੇ ਹਾਦਸੇ ਨੂੰ ਰੋਕਿਆ ਜਾ ਸਕੇ। ਉਹਨਾਂ ਕਿਹਾ ਕਿ ਕੋਈ ਵੀ ਵਾਹਨ ਚਲਾਉਂਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਤੌਰ ਤੇ ਕਰੋ ਕਿਉਂਕਿ ਅਜਿਹਾ ਕਰਕੇ ਤੁਸੀਂ ਵੀ ਆਪਣੀ ਸੁਰੱਖਿਆ ਕਰ ਸਕਦੇ ਹੋ। ਸ. ਵਰਿੰਦਰ ਸਿੰਘ ਬਰਾੜ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਛੋਟੇ ਬੱਚਿਆਂ ਨੂੰ ਕੋਈ ਵੀ ਵਾਹਨ ਨਾ ਚਲਾਉਣ ਦਿੱਤਾ ਜਾਵੇ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਪਹਿਲਾਂ ਵੀ ਅਜਿਹੇ ਉਪਰਾਲੇ ਆਪਣੀ ਡਿਊਟੀ ਦੌਰਾਨ ਕੀਤੇ ਜਾਂਦੇ ਰਹੇ ਹਨ।
ਐਸਐਸਪੀ ਵਰਿੰਦਰ ਸਿੰਘ ਬਰਾੜ ਵੱਲੋਂ ਨਾਕੇ ਦੌਰਾਨ ਵੱਖਰੇ ਢੰਗ ਨਾਲ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੇ ਜਾਣ ਦੀ ਚਰਚਾ ਤੇ ਸ਼ਲਾਂਘਾ ਹੋ ਰਹੀ ਹੈ। ਉੱਥੇ ਸਾਡੇ ਸਾਰਿਆਂ ਦਾ ਵੀ ਫਰਜ ਬਣਦਾ ਹੈ ਕਿ ਅਸੀਂ ਜਿੱਥੇ ਖੁਦ ਟਰੈਫਿਕ ਨਿਯਮਾਂ ਦੀ ਪਾਲਣਾ ਕਰੀਏ ਉੱਥੇ ਹੋਰਾਂ ਸੱਜਣਾ ਮਿੱਤਰਾਂ ਨੂੰ ਵੀ ਪ੍ਰੇਰਿਤ ਕਰੀਏ ਕਿ ਉਹ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਤੌਰ ਤੇ ਕਰਨ ਤਾਂ ਜੋ ਅਸੀਂ ਘਟਨਾ ਮੁਕਤ ਸਮਾਜ ਸਿਰਜ ਸਕੀਏ।

CATEGORIES
Share This

COMMENTS

Wordpress (0)
Disqus (0 )
Translate