ਸ਼ੰਭੂ ਬਾਰਡਰ ਤੇ ਕਿਸਾਨ ਦੀ ਹੋਈ ਮੌਤ
ਕਿਸਾਨੀ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ਤੇ ਮੋਰਚਾ ਲਾ ਕੇ ਬੈਠੇ ਕਿਸਾਨਾਂ ਕੋਲੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਸ ਤਹਿਤ ਇੱਕ ਹੋਰ ਕਿਸਾਨ ਦੀ ਬਾਰਡਰ ਤੇ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੰਗਰੂਰ ਦਾ ਰਹਿਣ ਵਾਲਾ ਕਿਸਾਨ ਕੌਰ ਸਿੰਘ ਆਪਣੇ ਹੱਕਾਂ ਦੀ ਲੜਾਈ ਲੜਨ ਲਈ ਮੋਰਚੇ ਤੇ ਡਟਿਆ ਹੋਇਆ ਸੀ। 60 ਸਾਲ ਦੇ ਕੌਰ ਸਿੰਘ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਜਿਸ ਕਾਰਨ ਉਸ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ।
CATEGORIES ਪੰਜਾਬ