ਕਾਂਗਰਸ ਵੱਲੋਂ ਪਰਗਟ ਸਿੰਘ ਜੰਮੂ ਕਸ਼ਮੀਰ ਦੀਆਂ ਚੋਣਾਂ ਸਬੰਧੀ ਅਬਜ਼ਰਵਰ ਨਿਯੁਕਤ

ਚੰਡੀਗੜ 26 ਅਗਸਤ। ਕਾਂਗਰਸ ਪਾਰਟੀ ਦੇ ਵਿਧਾਇਕ ਪ੍ਰਗਟ ਸਿੰਘ ਨੂੰ ਪਾਰਟੀ ਵੱਲੋਂ ਅਹਿਮ ਜਿੰਮੇਵਾਰੀ ਸੌਂਪੀ ਗਈ ਹੈ ਉਹਨਾਂ ਨੂੰ ਜੰਮੂ ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਬਜਰਵਰ ਨਿਯੁਕਤ ਕੀਤਾ ਗਿਆ ਹੈ। ਪ੍ਰਗਟ ਸਿੰਘ ਵੱਲੋਂ ਮਿਲੀ ਜਿੰਮੇਵਾਰੀ ਤੇ ਖੁਸ਼ੀ ਪ੍ਰਗਟ ਕਰਦਿਆਂ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਜੰਮੂ ਅਤੇ ਕਸ਼ਮੀਰ ਦੀਆਂ ਆਗਾਮੀ ਚੋਣਾਂ ਸੰਬੰਧੀ ਮੈਨੂੰ ਅਬਜ਼ਰਵਰ ਵਜੋਂ ਨਿਯੁਕਤ ਕਰਨ ‘ਤੇ ਰਾਹੁਲ ਗਾਂਧੀ ਅਤੇ ਕੇ ਸੀ ਵੇਣੂਗੋਪਾਲ ਦਾ ਧੰਨਵਾਦ।

ਮੈਂ ਆਗਾਮੀ ਚੋਣਾਂ ਵਿੱਚ ਜਿੱਤ ਯਕੀਨੀ ਬਣਾਉਣ ਲਈ ਹਰ ਕਾਂਗਰਸੀ ਵਰਕਰ ਨਾਲ ਮਿਲ ਕੇ ਕੰਮ ਕਰਨ ਲਈ ਵਚਨਬੱਧ ਹਾਂ।

CATEGORIES
Share This

COMMENTS

Wordpress (0)
Disqus (0 )
Translate