ਮੁੱਖ ਮੰਤਰੀ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਲਈ ਟੀ-ਸ਼ਰਟ ਅਤੇ ਲੋਗੋ ਲਾਂਚ

ਚੰਡੀਗੜ੍ਹ 26 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਤੇ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜਨ ਤਿੰਨ ਦੀ ਸ਼ੁਰੂਆਤ 29 ਅਗਸਤ ਤੋਂ ਹੋ ਰਹੀ ਹੈ। ਖੇਡਾਂ ਵਤਨ ਪੰਜਾਬ ਦੀਆਂ ਸੀਜਨ ਤਿੰਨ ਦੇ ਲਈ ਟੀ ਸ਼ਰਟ ਅਤੇ ਲੋਗੋ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਾਂਚ ਕੀਤਾ ਗਿਆ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਸਿੰਘ ਜੋਰਵਾਲ ਵੀ ਹਾਜ਼ਰ ਸਨ। ਤੁਹਾਨੂੰ ਦੱਸ ਦਈਏ ਕਿ ਮੇਜਰ ਧਿਆਨ ਚੰਦ ਦੇ ਸਨਮਾਨ ਵਿੱਚ 29 ਅਗਸਤ ਨੂੰ ਵਾਰ ਹੀਰੋਜ ਸਟੇਡੀਅਮ ਸੰਗਰੂਰ ਤੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜਨ 3 ਦੀ ਸ਼ੁਰੂਆਤ ਹੋਵੇਗੀ। ਜਿਸ ਵਿੱਚ 9 ਉਮਰ ਵਰਗ ਦੀਆਂ 37 ਖੇਡ ਸ਼੍ਰੇਣੀਆਂ ਸ਼ਾਮਿਲ ਕੀਤੀਆਂ ਗਈਆਂ ਹਨ। ਖੇਡਾਂ ਵਤਨ ਪੰਜਾਬ ਦੀਆਂ ਵਿੱਚ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਨ ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਉਧਰ 29 ਅਗਸਤ ਦੇ ਸਮਾਗਮ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

CATEGORIES
Share This

COMMENTS

Wordpress (0)
Disqus (0 )
Translate