ਪਿੰਡ ਜੰਡਵਾਲਾ ਮੀਰਾਸਾਂਗਲਾ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲੱਗਿਆ ਸੁਵਿਧਾ ਕੈਂਪ, ਡੀਸੀ ਨੇ ਸੁਣੀਆਂ ਮੁਸ਼ਕਿਲਾਂ

ਪਿੰਡਾਂ ਅੰਦਰ ਉਚ ਗੁਣਵਤਾ ਦੇ ਮਟੀਰੀਅਲ ਦੀ ਵਰਤੋਂ ਕਰਦਿਆਂ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ—ਡਿਪਟੀ ਕਮਿਸ਼ਨਰ

ਪਿੰਡ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ ਤੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼

ਫਾਜ਼ਿਲਕਾ, 27 ਅਗਸਤ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਤਹਿਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਜੰਡਵਾਲਾ ਮੀਰਾਸਾਂਗਲਾ ਵਿਖੇ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ, ਵਧੀਕ ਡਿਪਟੀ ਕਮਿਸ਼ਨਰ (ਜ) ਰਾਕੇਸ਼ ਕੁਮਾਰ ਪੋਪਲੀ, ਕਰਮਜੀਤ ਸਿੰਘ ਸਵਨਾ ਵਿਸ਼ੇਸ਼ ਤੌਰ *ਤੇ ਪੁੱਜੇ ਤੇ ਉਨ੍ਹਾਂ ਪਿੰਡ ਦੇ ਵਸਨੀਕਾਂ ਦੀਆਂ ਵੱਖ-ਵੱਖ ਸ਼ਿਕਾਇਤਾਂ ਤੇ ਸਮੱਸਿਆਵਾ ਸੁਣੀਆਂ ਗਈਆਂ ਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ ਗਏ।

ਕੈਂਪ ਦੌਰਾਨ ਡਿਪਟੀ ਕਮਿਸ਼ਨਰ ਡਾ.ਸੇਨੂ ਦੁੱਗਲ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸੀ ਕਿ ਲੋਕਾਂ ਨੂੰ ਖਜਲ-ਖੁਆਰ ਨਾ ਹੋਣਾ ਪਵੇ, ਲੋਕਾਂ ਨੂੰ ਦਫਤਰਾਂ ਵਿਖੇ ਆਉਣ ਦੀ ਬਜਾਏ ਪ੍ਰਸ਼ਾਸਨਿਕ ਅਧਿਕਾਰੀ ਪਿੰਡਾਂ ਵਿਚ ਪਹੁੰਚਣ, ਇਸ ਕਰਕੇ ਉਨ੍ਹਾਂ ਦੀ ਬਰੂਹਾਂ *ਤੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਂਪਾਂ ਤੋਂ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਇਕੋਂ ਥਾਈ ਮੌਜੂਦ ਹਨ ਜਿਸ ਕਰਕੇ ਅਨੇਕਾ ਦਫਤਰੀ ਕੰਮ ਉਸੇ ਥਾਂ ਤੇ ਨਿਬੜ ਜਾਂਦੇ ਹਨ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਕੋਈ ਢਿਲ ਨਾ ਵਰਤੀ ਜਾਵੇ ਅਤੇ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ।ਵਿਕਾਸ ਕਾਰਜਾਂ ਅੰਦਰ ਉਚ ਗੁਣਵਤਾ ਮਟੀਰੀਅਲ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਉਲੀਕਣ ਵਿਚ ਘਟੀਆ ਮਟੀਰੀਅਲ ਦੀ ਵਰਤੋਂ ਕਰਨ *ਤੇ ਸਬੰਧਤ ਠੇਕੇਦਾਰ ਅਤੇ ਨਰੇਗਾ ਅਧਿਕਾਰੀਆਂ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਉਨ੍ਹਾਂ ਕਿਹਾ ਕਿ ਜ਼ੋਬ ਕਾਰਡ ਹੋਲਡਰਾਂ ਨੂੰ ਮਗਨਰੇਗਾ ਅਧੀਨ ਵੱਧ ਤੋਂ ਵੱਧ ਕੰਮ ਦਿੱਤਾ ਜਾਵੇ ਤਾਂ ਜ਼ੋ ਜਿਥੇ ਪਿੰਡਾਂ ਅੰਦਰ ਸਰਵਪੱਖੀ ਵਿਕਾਸ ਹੋਵੇਗਾ ਉਥੇ ਲੋਕਾਂ ਨੂੰ ਵੱਧ ਤੋਂ ਵੱਧ ਰੋਜਗਾਰ ਮਿਲੇਗਾ।

ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਵੱਲੋਂ ਲਗਾਏ ਗਏ ਕਾਉਂਟਰਾਂ ਦਾ ਦੌਰਾ ਕੀਤਾ।ਉਨ੍ਹਾਂ ਕਿਹਾ ਕਿ ਅਧਿਕਾਰੀ ਕੰਮ ਕਰਵਾਉਣ ਵਾਲੇ ਲੋਕਾਂ ਦਾ ਮੁਕੰਮਲ ਰਿਕਾਰਡ ਰੱਖਣ ਤਾਂ ਜ਼ੋ ਮੌਕੇ *ਤੇ ਨਾ ਹੋ ਸਕਣ ਵਾਲੇ ਕੰਮਾਂ ਬਾਰੇ ਬਾਅਦ ਵਿਚ ਪੜਤਾਲ ਕੀਤੀ ਜਾ ਸਕੇ ਕਿ ਉਨ੍ਹਾਂ ਦਾ ਕੰਮ ਹੋ ਗਿਆ ਜਾਂ ਨਹੀਂ।ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ—ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਤੇ ਯੋਜਨਾਵਾ ਦੇ ਪੰਫਲੈਟ ਕਾਉਂਟਰਾਂ *ਤੇ ਪ੍ਰਦਰਸ਼ਿਤ ਕਰਨ ਤਾਂ ਜ਼ੋ ਆਪਣਾ ਕੰਮ ਕਰਵਾਉਣ ਆਉਣ ਵਾਲੇ ਲੋਕ ਸਕੀਮਾਂ ਸਬੰਧੀ ਜਾਗਰੂਕ ਹੋ ਸਕਣ।ਪਿੰਡ ਦੇ ਵਸਨੀਕ ਵੱਲੋਂ ਪਿੰਡ ਵਿਖੇ ਸਟੇਡੀਅਮ ਬਣਵਾਉਣ, ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ, ਤਾਰਾਂ ਉਚੀਆਂ ਕਰਵਾਉਣ, ਟਰਾਂਸਫਾਰਮਰ ਤਬਦੀਲ ਆਦਿ ਹੋਰ ਵੱਖ-ਵੱਖ ਸਮੱਸਿਆ ਦੇ ਸਬੰਧ ਵਿਚ ਉਨ੍ਹਾਂ ਨੂੰ ਜਾਣੂੰ ਕਰਵਾਇਆ ਗਿਆ ਜਿਸ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਜਾਰੀ ਕੀਤੇ ਗਏ।

ਇਸ ਮੌਕੇ ਤਹਿਸੀਲਦਾਰ ਸੁਖਦੇਵ ਕੁਮਾਰ,ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ, ਵਾਟਰ ਸਪਲਾਈ ਵਿਭਾਗ,ਬਿਜਲੀ ਵਿਭਾਗ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

CATEGORIES
TAGS
Share This

COMMENTS

Wordpress (0)
Disqus (0 )
Translate