ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹੁਣ ਐਂਟੀ ਨਾਰਕੋਟਿਕ ਟਾਸਕ ਫੋਰਸ ਦਾ ਗਠਨ
ਮੁੱਖ ਮੰਤਰੀ ਅੱਜ ਕਰਨਗੇ ਫੋਰਸ ਦੀ ਨਵੀਂ ਇਮਾਰਤ ਦਾ ਉਦਘਾਟਨ ਤੇ ਵਟਸਐਪ ਨੰਬਰ ਜਾਰੀ
ਚੰਡੀਗੜ 28 ਅਗਸਤ। ਲੋਕਾਂ ਨੂੰ ਸੜਕ ਸੁਰੱਖਿਆ ਫੋਰਸ ਦੇਣ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਇੱਕ ਵੱਡਾ ਫੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚ ਨਵੀਂ ਐਂਟੀ ਨਾਰਕੋਟਿਕ ਟਾਸਕ ਫੋਰਸ ਦਾ ਗਠਨ ਕੀਤਾ ਜਾ ਰਿਹਾ ਹੈ। ਜਿਸ ਤਹਿਤਵਟਸ ਨੰਬਰ ਰਾਹੀਂ ਜਨਤਾ ਇਸ ਫੋਰਸ ਨਾਲ ਕੋਈ ਵੀ ਜਾਣਕਾਰੀ ਸਾਂਝੀ ਕਰ ਸਕੇਗੀ ਆਧੁਨਿਕ ਕੰਪਿਊਟਰ ਲੈਬ ਰਾਹੀਂ ਨਸ਼ਾ ਤਸਕਰਾਂ ਤੇ ਤਿੱਖੀ ਨਜ਼ਰ ਰੱਖੀ ਜਾਵੇਗੀ ਅੱਜ 28 ਅਗਸਤ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਫੋਰਸ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨਗੇ ਅਤੇਵਸ ਨੰਬਰ ਜਾਰੀ ਕਰਨਗੇ।
CATEGORIES ਪੰਜਾਬ