ਵਰਲਡ ਕੈਂਸਰ ਕੇਅਰ ਦੇ ਮੁਖੀ ਕੁਲਵੰਤ ਸਿੰਘ ਧਾਲੀਵਾਲ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੂੰ ਸਜ਼ਾ ਏ ਮੌ*ਤ ਦੀ ਮੰਗ

ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਤੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ

ਚੰਡੀਗੜ 28 ਅਗਸਤ (ਦਾ ਪੋਸਟਮੇਲ ਬਿਊਰੋ) ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖਤ ਸਜ਼ਾ ਦੀ ਮੰਗ ਵਰਲਡ ਕੈਂਸਰ ਕੇਅਰ ਅਤੇ ਗਲੋਬਲ ਐਸੋਸੀਏਸ਼ਨ ਦੇ ਮੁਖੀ ਕੁਲਵੰਤ ਸਿੰਘ ਧਾਲੀਵਾਲ ਵੱਲੋਂ ਕੀਤੀ ਗਈ ਹੈ। ਬੇਸ਼ੱਕ ਇਸ ਮਸਲੇ ਤੇ ਸਿਆਸੀ ਧਰਾਂ ਵੱਲੋਂ ਸਿਰਫ ਸਿਆਸਤ ਕੀਤੀ ਜਾ ਰਹੀ ਹੈ ਪਰ ਮਨੁੱਖਤਾ ਦੇ ਸੇਵਾਦਾਰ ਕੁਲਵੰਤ ਸਿੰਘ ਧਾਲੀਵਾਲ ਵੱਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਸਜ਼ਾ ਏ ਮੌਤ ਦੀ ਮੰਗ ਕੀਤੀ ਗਈ ਹੈ। ਸ੍ਰੀ ਅਕਾਲ ਤਖਤ ਸਾਹਿਬ ਤੋਂ ਆਗਿਆ ਲੈ ਕੇ ਕੁਲਵੰਤ ਸਿੰਘ ਧਾਲੀਵਾਲ ਨੇ ਕਾਨੂੰਨ ਮੰਤਰੀ ਸ਼੍ਰੀ ਅਰਜਨ ਰਾਮ ਮੇਘਵਾਲ ਅਤੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕੀਤੀ ਤੇ ਉਨਾਂ ਨੂੰ ਮੰਗ ਪੱਤਰ ਸੌਂਪੇ ਜਿਹੜੇ ਕਿ ਭਾਰਤ ਦੇ ਗ੍ਰਹਿ ਵਿਭਾਗ ਤੱਕ ਪਹੁੰਚਾਏ ਜਾਣਗੇ।
ਕੁਲਵੰਤ ਸਿੰਘ ਧਾਲੀਵਾਲ ਦੀ ਇਸ ਪਹਿਲ ਨਾਲ ਇਹ ਉਮੀਦ ਵੀ ਬੱਝੀ ਹੈ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖਤ ਸਜ਼ਾ ਮਿਲੇ ਤਾਂ ਜੋ ਲੋਕ ਅਜਿਹਾ ਕਰਨ ਤੋਂ ਪਹਿਲਾਂ 10 ਵਾਰ ਸੋਚਣ।

ਮਨੁੱਖਤਾ ਦੇ ਭਲੇ ਲਈ ਕਾਰਜਸ਼ੀਲ ਕੁਲਵੰਤ ਸਿੰਘ ਧਾਲੀਵਾਲ ਵੱਲੋਂ ਇਸ ਸਬੰਧ ਵਿੱਚ ਕੀਤੀ ਗਈ ਪਹਿਲ ਦੀ ਹਰ ਕੋਈ ਪ੍ਰਸ਼ੰਸਾ ਕਰ ਰਿਹਾ ਹੈ।

CATEGORIES
Share This

COMMENTS

Wordpress (0)
Disqus (0 )
Translate