ਨਹੀਂ ਰਹੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ
ਪਟਿਆਲਾ 29 ਅਗਸਤ। ਪਟਿਆਲਾ ਤੋਂ ਮੌਜੂਦਾ ਵਿਧਾਇਕ ਸ.ਅਜੀਤਪਾਲ ਸਿੰਘ ਕੋਹਲੀ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨਾਂ ਦੇ ਪਿਤਾ ਅਤੇ ਸਾਬਕਾ ਮੰਤਰੀ ਸ. ਸੁਰਜੀਤ ਸਿੰਘ ਕੋਹਲੀ ਨਹੀਂ ਰਹੇ। ਉਨਾਂ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਸਨ ਤੇ ਜੇਰੇ ਇਲਾਜ ਸਨ। ਸ.ਸੁਰਜੀਤ ਸਿੰਘ ਕੋਹਲੀ 73 ਵਰ੍ਹਿਆਂ ਦੇ ਸਨ। ਵੱਖ ਵੱਖ ਸਿਆਸੀ ਆਗੂਆਂ ਨੇ ਕੋਹਲੀ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
CATEGORIES ਪੰਜਾਬ