ਗੁਰੂ ਨਾਨਕ ਖਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
ਗੁਰੂ ਨਾਨਕ ਖਾਲਸਾ ਕਾਲਜ ਅਬੋਹਰ ਦਾ ਐਮ ਏ ਇਤਿਹਾਸ ਭਾਗ ਪਹਿਲਾ ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਰੁਪਿੰਦਰ ਕੌਰ ਸੰਧੂ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਸ਼ਕਤੀ ਕੁਮਾਰ ਪੁੱਤਰ ਸੁਭਾਸ਼ ਚੰਦਰ ਨੇ 71 ਫੀਸਦੀ ਅੰਕ ਲੈ ਕੇ ਕਾਲਜ ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਜਦੋਂ ਕਿ ਹਰਮਨਜੀਤ ਸਿੰਘ ਪੁੱਤਰ ਜਗਜੀਤ ਸਿੰਘ ਨੇ 66 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਤੇ ਵਿਦਿਆਰਥਨ ਸਿਮਰਨ ਪੁੱਤਰੀ ਬਲਰਾਜ ਨੇ 65 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦਾ ਨਤੀਜਾ 100 ਫੀਸਦੀ ਰਿਹਾ ਹੈ। ਉਧਰ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਦਲਜੀਤ ਸਿੰਘ ਸੰਧੂ, ਬਲਕਰਨ ਸਿੰਘ ਬਰਾੜ ਸਕੱਤਰ ਸਮੇਤ ਸਮੂਹ ਪ੍ਰਬੰਧਕੀ ਕਮੇਟੀ ਵੱਲੋਂ ਖੁਸ਼ੀ ਪ੍ਰਗਟ ਕਰਦਿਆਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਤੇ ਉਹਨਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਗਈ।
CATEGORIES ਸਿੱਖਿਆ