ਭਾਸ਼ਾ ਵਿਭਾਗ ਨੇ ਕਰਵਾਏ ਹਿੰਦੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ
ਬਠਿੰਡਾ, 14 ਦਸੰਬਰ : ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ ਬਠਿੰਡਾ ਵੱਲੋਂ ਜ਼ਿਲ੍ਹਾ ਪੱਧਰੀ ਹਿੰਦੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਆਰ.ਬੀ.ਡੀ.ਏ.ਵੀ. ਸਕੂਲ, ਬਠਿੰਡਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲਾਂ ਵਿੱਚੋਂ ਤਰਕਰੀਬਨ 70 ਵਿਦਿਆਰਥੀਆਂ ਨੇ ਭਾਗ ਲਿਆ। ਮੁੱਖ ਮਹਿਮਾਨ ਵਜੋਂ ਸ਼੍ਰੀ ਧਰਮ ਚੰਦਰ ਐਡੀਟਰ ਫਾਸਟਵੇਅ (ਬਠਿੰਡਾ ਖ਼ਬਰਨਾਮਾ) ਨੇ ਸ਼ਿਰਕਤ ਕੀਤੀ। ਡਾ. ਅਨੁਰਾਧਾ ਭਾਟੀਆ, ਪ੍ਰਿੰਸੀਪਲ ਆਰ.ਬੀ.ਡੀ.ਏ.ਵੀ. ਸਕੂਲ, ਬਠਿੰਡਾ ਅਤੇ ਸ਼੍ਰੀ ਮਨਦੀਪ ਰਾਜੌਰਾ, ਟਰਾਂਸਮਿਸ਼ਨ ਅਗਜ਼ੈਕਟਿਵ, ਐਫ.ਐਮ. ਰੇਡੀਓ ਬਠਿੰਡਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਬਠਿੰਡਾ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।
ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਦਾ ਮੂਲ ਮੰਤਵ ਪੰਜਾਬੀ ਭਾਸ਼ਾ ਦਾ ਪ੍ਰਚਾਰ-ਪ੍ਰਸਾਰ ਕਰਨ ਦੇ ਨਾਲ-ਨਾਲ ਹੋਰ ਭਾਸ਼ਾਵਾਂ ‘ਚ ਵੀ ਵਿਦਿਆਰਥੀਆਂ ਨੂੰ ਆਪਣਾ ਸਾਹਿਤਕ ਹੁਨਰ ਵਿਖਾਉਣ ਦਾ ਮੌਕਾ ਪ੍ਰਦਾਨ ਕਰਨਾ ਹੈ ਅਤੇ ਉਨ੍ਹਾਂ ਨੂੰ ਸਾਹਿਤ ਪੜ੍ਹਨ-ਲਿਖਣ ਦੀ ਚੇਟਕ ਲਾਉਣਾ ਹੈ। ਇਸੇ ਉਦੇਸ਼ ਤਹਿਤ ਇਹ ਸਾਹਿਤਕ ਮੁਕਾਬਲੇ ਕਰਵਾਏ ਜਾ ਰਹੇ ਹਨ। ਹਿੰਦੀ ਸਾਹਿਤ ਸਿਰਜਣ ਮੁਕਾਬਲਿਆਂ ਦਾ ਮੁਲਾਂਕਣ ਹਿੰਦੀ ਪੱਤਰਿਕਾ ‘ਹਸਤਾਖ਼ਰ’ ਦੇ ਸੰਪਾਦਕ ਸ਼੍ਰੀ ਸੁਰੇਸ਼ ਹੰਸ, ਸ਼੍ਰੀ ਲਵਲੀਨ ਸਚਦੇਵਾ ਪੀ.ਆਰ.ਓ. ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਅਤੇ ਹਿੰਦੀ-ਪੰਜਾਬੀ ਪੱਤਰਕਾਰਤਾ ‘ਚ ਵਿਸ਼ੇਸ਼ ਸਥਾਨ ਰੱਖਣ ਵਾਲੇ ਸ਼੍ਰੀ ਜਸਪ੍ਰੀਤ ਸਿੰਘ ਦੁਆਰਾ ਕੀਤਾ ਗਿਆ। ਕਵਿਤਾ ਗਾਇਨ ਮੁਕਾਬਲਿਆਂ ਦੀ ਜੱਜਮੈਂਟ ਪ੍ਰੋਫੈਸਰ ਮਨੋਨੀਤ ਮੁਖੀ ਸੰਗੀਤ ਵਿਭਾਗ ਸਰਕਾਰੀ ਰਜਿੰਦਰਾ ਕਾਲਜ, ਬਠਿੰਡਾ ਅਤੇ ਸ਼੍ਰੀ ਲਖਵੀਰ ਸਿੰਘ ਅਸਿਸਟੈਂਟ ਪ੍ਰੋਫੈਸਰ ਸੰਗੀਤ ਵਿਭਾਗ ਡੀ. ਏ. ਵੀ. ਕਾਲਜ, ਬਠਿੰਡਾ ਨੇ ਕੀਤੀ। ਮੰਚ ਸੰਚਾਲਕ ਦੀ ਭੂਮਿਕਾ ਖੋਜ ਅਫ਼ਸਰ ਨਵਪ੍ਰੀਤ ਸਿੰਘ ਨੇ ਨਿਭਾਈ। ਇਸ ਦੌਰਾਨ ਜ਼ਿਲ੍ਹਾ ਭਾਸ਼ਾ ਦਫ਼ਤਰ ਬਠਿੰਡਾ ਦੇ ਸਟਾਫ ਵਿੱਚੋਂ ਮਨਜਿੰਦਰ ਸਿੰਘ ਸੀਨੀਅਰ ਸਹਾਇਕ, ਅਨਿਲ ਕੁਮਾਰ ਅਤੇ ਸੁਖਦੀਪ ਸਿੰਘ ਮੌਜੂਦ ਸਨ।
ਅੰਤ ਵਿੱਚ ਮੁੱਖ ਮਹਿਮਾਨ ਤੇ ਵਿਸ਼ੇਸ਼ ਸਖਸ਼ੀਅਤਾਂ ਵਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੌਰਾਨ ਲੇਖ ਰਚਨਾ ਚ ਪਹਿਲਾ ਸਥਾਨ ਜਸਪ੍ਰੀਤ ਕੌਰ ਸਰਕਾਰੀ ਹਾਈ ਸਕੂਲ, ਨਹੀਆਂ ਵਾਲਾ, ਦੂਜਾ ਸਥਾਨ ਇਲਮਾ ਬੀ ਐੱਸ.ਐੱਸ.ਡੀ. ਮੋਤੀ ਰਾਮ ਕੇ.ਐਮ.ਵੀ ਸਕੂਲ ਬਠਿੰਡਾ, ਅਤੇ ਤੀਜਾ ਸਥਾਨ ਹਿਮਾਂਸ਼ੀ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਨੇ ਹਾਸਿਲ ਕੀਤਾ। ਕਹਾਣੀ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਦਿਵਿਆਂਸ਼ੀ ਪੌਲ ਆਰ.ਬੀ.ਡੀ.ਏ.ਵੀ. ਸਕੂਲ, ਬਠਿੰਡਾ, ਦੂਜਾ ਸਥਾਨ ਅਰਸ਼ਪ੍ਰੀਤ ਕੌਰ ਆਰ.ਬੀ.ਡੀ.ਏ.ਵੀ. ਸਕੂਲ, ਬਠਿੰਡਾ ਤੇ ਤੀਜਾ ਸਥਾਨ ਅਰਸ਼ਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਨਹੀਆਂ ਵਾਲਾ ਨੇ ਪ੍ਰਾਪਤ ਕੀਤਾ। ਕਵਿਤਾ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਸੁਖਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਜੇ ਨਗਰ, ਦੂਜਾ ਸਥਾਨ ਸਮੀਕਸ਼ਾ ਐਸ.ਐਸ.ਡੀ.ਮੋਤੀ ਰਾਮ ਕੇ.ਐਮ.ਵੀ. ਸਕੂਲ ਤੇ ਤੀਜਾ ਸਥਾਨ ਯਸ਼ਿਕਾ ਆਰ.ਬੀ.ਡੀ.ਏ.ਵੀ. ਸਕੂਲ, ਬਠਿੰਡਾ ਨੇ ਹਾਸਿਲ ਕੀਤਾ। ਕਵਿਤਾ ਗਾਇਨ ਮੁਕਾਬਲੇ ਵਿੱਚ ਪਹਿਲਾ ਸਥਾਨ ਸਾਹਿਬਪ੍ਰੀਤ ਕੌਰ ਸਿਲਵਰ ਓਕਸ ਸਕੂਲ ਬਠਿੰਡਾ, ਦੂਜਾ ਸਥਾਨ ਕੀਰਤੀ ਅਵਸਥੀ ਐੱਸ.ਐੱਸ ਡੀ਼ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਅਤੇ ਤੀਸਰਾ ਸਥਾਨ ਪੁਲਕਿਤ ਮਲਿਕ ਸਿਲਵਰ ਓਕਸ ਸਕੂਲ ਬਠਿੰਡਾ ਨੇ ਪ੍ਰਾਪਤ ਕੀਤਾ।