ਜਥੇਦਾਰ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ

15 ਦਿਨਾਂ ਵਿੱਚ ਪੇਸ਼ ਹੋ ਕੇ ਗੁਨਾਹਾਂ ਦੀ ਮਾਫੀ ਮੰਗਣ ਤੇ ਜਵਾਬ ਦੇਣ ਦਾ ਹੁਕਮ

ਅੰਮ੍ਰਿਤਸਰ 30 ਅਗਸਤ। ਪੰਜ ਤਖਤ ਸਾਹਿਬਾਨਾਂ ਦੇ ਜਥੇਦਾਰ ਸਾਹਿਬਾਨ ਦੀ ਅੱਜ ਹੋਈ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਵੱਡਾ ਫੈਸਲਾ ਸੁਣਾਇਆ ਗਿਆ। ਪਿਛਲੇ ਦਿਨੀ ਅਕਾਲੀ ਦਲ ਤੋਂ ਬਾਗੀ ਹੋਏ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋ ਕੇ ਇਸ ਸਬੰਧੀ ਕਾਰਵਾਈ ਦੀ ਮੰਗ ਕੀਤੀ ਗਈ ਸੀ। ਉਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋ ਕੇ ਆਪਣਾ ਜਵਾਬ ਵੀ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪਿਆ ਗਿਆ ਸੀ। ਉਸ ਮਸਲੇ ਤੇ ਅੱਜ ਜਥੇਦਾਰ ਸਾਹਿਬਾਨ ਵੱਲੋਂ ਫੈਸਲਾ ਸੁਣਾਇਆ ਗਿਆ। ਜਿਸ ਤਹਿਤ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਵੀਰ ਸਿੰਘ ਵੱਲੋਂ ਸੁਣਾਏ ਗਏ ਫੈਸਲੇ ਤਹਿਤ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਵਿੱਚ ਜਵਾਬ ਦੇਣ ਅਤੇ ਆਪਣੇ ਗੁਨਾਹਾਂ ਦੀ ਮਾਫੀ ਮੰਗਣ ਦਾ ਹੁਕਮ ਸੁਣਾਇਆ ਗਿਆ ਹੈ। ਇਸ ਤੋਂ ਇਲਾਵਾ ਉਹਨਾਂ ਦੀ ਸਰਕਾਰ ਦੌਰਾਨ ਮੰਤਰੀ ਰਹੇ ਸਿੱਖ ਆਗੂਆਂ ਨੂੰ ਵੀ ਜਵਾਬ ਦੇਣ ਲਈ ਕਿਹਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੂੰ ਨਿਮਾਣੇ ਸਿੱਖ ਵਜੋਂ ਪੇਸ਼ ਹੋਣ ਬਾਰੇ ਵੀ ਕਿਹਾ ਗਿਆ ਹੈ।

CATEGORIES
Share This

COMMENTS

Wordpress (0)
Disqus (0 )
Translate