ਸ਼੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਤੇ ਸੁਖਬੀਰ ਬਾਦਲ ਦੀ ਆਈ ਪ੍ਰਤੀਕਿਰਿਆ
ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਆਏ ਫੈਸਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਆਪਣੇ ਸੋਸ਼ਲ ਮੀਡੀਆ ਅਕਾਊਂਟਸ ਉੱਪਰ ਸੁਖਬੀਰ ਸਿੰਘ ਬਾਦਲ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਨੂੰ ਸਿਰ ਨਿਵਾ ਕੇ ਪ੍ਰਵਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਪਾਈ ਪੋਸਟ ਵਿੱਚ ਉਹਨਾਂ ਕਿਹਾ ਕਿ,,
ਵਾਹਿਗਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਹਿ
“ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ।
ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ ਜੀ।”
CATEGORIES ਪੰਜਾਬ