‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਅਭਿਆਨ ਜਾਰੀ
ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਸੰਬੰਧੀ ਕੀਤਾ ਜਾ ਰਿਹਾ ਹੈ ਜਾਗਰੂਕ-ਡਾ.ਅਸ਼ਵਨੀ ਕੁਮਾਰ
ਕਪੂਰਥਲਾ 30 ਅਗਸਤ। ਸਿਵਲ ਸਰਜਨ ਕਪੂਰਥਲਾ ਡਾ. ਰੀਚਾ ਭਾਟੀਆ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੀ ਯੋਗ ਅਗੁਵਾਈ ਹੇਠ ਬਲਾਕ ਢਿੱਲਵਾਂ ਅਧੀਨ ਵੱਖ-ਵੱਖ ਥਾਵਾਂ ‘ਤੇ ਆਮ ਲੋਕਾਂ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਰੋਕਥਾਮ ਸੰਬੰਧੀ ਜਾਗਰੂਕ ਕੀਤਾ ਗਿਆ। ਡੇਂਗੂ ਰੋਕਥਾਮ ਟੀਮ ਵਿੱਚ ਬਲਾਕ ਢਿੱਲਵਾਂ ਦੇ ਸਮੂਹ ਸਿਹਤ ਸੁਪਰਵਾਈਜ਼ਰ, ਸਮੂਹ ਐਮ.ਪੀ.ਐਚ.ਡਬਲਿਓ ਅਤੇ ਆਸ਼ਾ ਵਰਕਰਾਂ ਹਾਜ਼ਰ ਸਨ। ਇਸ ਮੌਕੇ
ਐਸ.ਐਮ.ਓ ਡਾ. ਅਸ਼ਵਨੀ ਕੁਮਾਰ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਢਿੱਲਵਾਂ ਟੋਲ ਪਲਾਜ਼ਾ ਦਾ ਦੌਰਾ ਕਰ ਡੇਂਗੂ ਲਾਰਵੇ ਸੰਬੰਧੀ ਨਿਰੱਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਟੋਲ ਦੇ ਸਮੂਹ ਮੁਲਾਜ਼ਮਾ ਨੂੰ ਡੇਂਗੂ ਦੇ ਲੱਛਣਾ ਅਤੇ ਰੋਕਥਾਮ ਸੰਬੰਧੀ ਵਿਸਥਾਰ ਨਾਲ ਜਾਗਰੂਕ ਕੀਤਾ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਡੇਂਗੂ ਸੰਬੰਧੀ ਜਾਗਰੂਕਤਾ ਨੂੰ ਵਧਾਉਣ ਅਤੇ ਡੇਂਗੂ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਸਰਗਰਮ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡੇਂਗੂ ਰੋਕਥਾਮ ‘ਚ ਸਵੱਛਤਾ ਭਾਵ ਘਰਾਂ ਦੇ ਅੰਦਰ ਅਤੇ ਆਲੇ – ਦੁਆਲੇ ਦੀ ਸਾਫ-ਸਫਾਈ ਦਾ ਵੀ ਅਹਿਮ ਰੋਲ ਹੈ, ਜਿਸ ਨਾਲ ਡੇਂਗੂ ਦੇ ਮੱਛਰ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਇਸ ਮੌਕੇ ਬੀ.ਈ.ਈ ਮੋਨਿਕਾ ਨੇ ਜਾਣਕਾਰੀ ਦਿੰਦਿਆਂ ਦੱਸਇਆ ਕਿ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਜਾ ਕਿ ਘਰਾਂ ‘ਚ, ਗਮਲੇ, ਖੜੇ ਪਾਣੀ ਵਾਲੀਆਂ ਥਾਵਾਂ, ਬਾਹਰ ਪਏ ਡਸਟਬੀਨ, ਫ੍ਰੀਜਾ, ਛੱਤ ‘ਤੇ ਵਾਧੂ ਪਿਆ ਸਮਾਨ ਜਿਸ ਵਿੱਚ ਪਾਣੀ ਖੜਾ ਹੋ ਸਕਦਾ ਹੈ, ਟੋਏ, ਆਦਿ ਵਿੱਖੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਡੇਂਗੂ ਦੇ ਲੱਛਣਾਂ, ਇਲਾਜ ਅਤੇ ਆਪਣਾ ਆਲਾ-ਦੁਆਲਾ ਸਾਫ ਸੁਥਰਾ ਰੱਖਣ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਡੇਂਗੂ ਰੋਕਥਾਮ ਟੀਮ ਵਿੱਚ ਐਸ.ਆਈ ਬਲਕਾਰ ਸਿੰਘ ਬੱਲ, ਪ੍ਰਗਟ ਸਿੰਘ, ਜਸਵਿੰਦਰ ਸਿੰਘ, ਅਤੇ ਐਮ.ਪੀ.ਐਚ.ਡਬਲਿਓ ਰੁਪਿੰਦਰਜੀਤ ਸਿੰਘ, ਸੁਖਦੇਵ ਸਿੰਘ, ਸਤਨਾਮ ਸਿੰਘ, ਯਾਦਵਿੰਦਰ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ, ਬਲਕਾਰ ਸਿੰਘ, ਬਲਜਿੰਦਰ ਸਿੰਘ, ਗੁਰਿੰਦਰਬੀਰ ਸਿੰਘ, ਪ੍ਰਭਜੋਤ ਸਿੰਘ, ਨਰਿੰਦਰ ਸਿੰਘ, ਯਾਦਵਿੰਦਰ ਸਿੰਘ, ਆਸ਼ਾ ਵਰਕਰਾਂ ਆਦਿ ਹਾਜ਼ਰ ਸਨ।
(ਡੱਬੀ)
ਡੇਂਗੂ ਬੁਖਾਰ ਸੰਬੰਧੀ ਕੁਝ ਖ਼ਾਸ ਜਾਣਕਾਰੀ
- ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ।
-ਇਹ ਸਾਫ਼ ਪਾਣੀ ਵਿੱਚ ਹੁੰਦਾ ਹੈ। - ਠੰਡੀ ਥਾਂ ਅਤੇ ਛਾਵੇਂ ਇਹ ਮੱਛਰ ਜ਼ਿਆਦਾ ਹੁੰਦਾ ਹੈ ।
ਲੱਛਣ ਕਿ ਹਨ –
- ਠੰਡ ਨਾਲ ਬੁਖ਼ਾਰ ਦਾ ਚੜਨਾ
- ਸਿਰ, ਅੱਖਾਂ, ਜੋੜਾਂ ਅਤੇ ਸਰੀਰ `ਚ ਦਰਦ
- ਭੁੱਖ ਘੱਟ ਲਗਣਾ ਜਾਂ ਦਸਤ ਹੋਣਾ ।
ਡੇਂਗੂ ਤੋਂ ਕਿਵੇਂ ਬੱਚੀਆਂ ਜਾ ਸਕਦਾ ਹੈ-
ਘਰ ਦੇ ਆਲੇ-ਦੁਆਲੇ ਪਾਣੀ ਨੂੰ ਖੜਾ ਨਾ ਹੋਣ ਦਵੋਂ ਅਤੇ ਜੇਕਰ ਪਾਣੀ ਡਰਮ ਆਦਿ `ਚ ਰੱਖਿਆ ਹੈ ਤਾਂ ਉਸ ਨੂੰ ਢੰਕ ਕਿ ਰੱਖੋਂ।
ਕੁਲਰਾਂ ਨੂੰ ਸਮੇਂ ਸਿਰ ਸਾਫ਼ ਕੀਤਾ ਜਾਵੇ
ਸਰੀਰ ਨੂੰ ਪੂਰੀ ਤਰ੍ਹਾਂ ਢੰਕਣ ਵਾਲੇ ਕੱਪੜੇ ਪਾਉਣ ਅਤੇ ਮੱਛਰਾਂ ਤੋਂ ਬੱਚਣ ਲਈ ਮੱਛਰਦਾਨੀ ਜਾਂ ਕ੍ਰਿਮਾਂ ਦਾ ਇਸਤੇਮਾਲ ਕਰਣ ਜਾਂ।



