ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਨੇ ਛੱਡਿਆ ਅਕਾਲੀ ਦਲ,ਕਾਂਗਰਸ ਵਿੱਚ ਕੀਤੀ ਘਰ ਵਾਪਸੀ
ਸ਼੍ਰੋਮਣੀ ਅਕਾਲੀ ਦਲ ਨੂੰ ਮਾਲਵੇ ਵਿੱਚ ਇੱਕ ਹੋਰ ਵੱਡਾ ਝਟਕਾ ਲੱਗਿਆ ਜਦੋਂ ਉਹਨਾਂ ਦੇ ਬਠਿੰਡਾ ਦਿਹਾਤੀ ਹਲਕੇ ਤੋਂ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਤੇ ਉਹ ਕਾਂਗਰਸ ਵਿੱਚ ਘਰ ਵਾਪਸੀ ਕਰ ਗਏ।

ਭੱਟੀ ਨੂੰ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਸੀਨੀਅਰ ਲੀਡਰਸ਼ਿਪ ਨੇ ਕਾਂਗਰਸ ਵਿੱਚ ਸ਼ਾਮਿਲ ਕਰਵਾਇਆ। ਕਾਂਗਰਸ ਵਿੱਚ ਸ਼ਾਮਿਲ ਹੁੰਦਿਆ ਪ੍ਰਕਾਸ਼ ਸਿੰਘ ਭੱਟੀ ਖੁਸ਼ ਨਜ਼ਰ ਆਏ।

CATEGORIES ਪੰਜਾਬ