ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣੇ ਦੇ ਵਪਾਰੀਆਂ ਨਾਲ ਕੀਤੀ ਬੈਠਕ

ਹਰਿਆਣਾ 1 ਸਤੰਬਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰਿਆਣੇ ਦੇ ਵਪਾਰੀਆਂ ਨਾਲ ਬੈਠਕ ਕੀਤੀ ਤੇ ਉਨਾਂ ਨਾਲ ਖੁੱਲੀ ਵਿਚਾਰ ਚਰਚਾ ਕਰਦਿਆਂ ਉਨਾਂ ਤੋਂ ਜਿੱਥੇ ਸੁਝਾਅ ਲਏ ਉੱਥੇ ਭਵਿੱਖ ਦੀਆਂ ਆਮ ਆਦਮੀ ਪਾਰਟੀ ਦੀਆਂ ਰਣਨੀਤੀਆਂ ਬਾਰੇ ਵੀ ਵਪਾਰੀਆਂ ਨੂੰ ਜਾਣੂ ਕਰਾਇਆ।ਇਹ ਮੁਲਾਕਾਤ ਹਰਿਆਣਾ ਦੇ ਪਾਨੀਪਤ ਵਿਖੇ ਟਾਊਨ ਹਾਲ ‘ਚ ਹੋਈ। ਵਪਾਰੀਆਂ ਦੇ ਮਸਲਿਆਂ ‘ਤੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ। ਮੁੱਖ ਮੰਤਰੀ ਉਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਤੇ ਸਮਝਿਆ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਆਰਥਿਕਤਾ ਦੀ ਮਜ਼ਬੂਤੀ ‘ਚ ਵਪਾਰੀ ਭਰਾਵਾਂ ਦਾ ਅਹਿਮ ਯੋਗਦਾਨ ਹੁੰਦਾ ਹੈ। ਅਸੀਂ ਵਪਾਰੀਆਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਹਰਿਆਣੇ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਉਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਾਂਗੇ। ਪ੍ਰੋਗਰਾਮ ‘ਚ ਹਿੱਸਾ ਲੈਣ ਆਏ ਸਾਰੇ ਵਪਾਰੀ ਭਰਾਵਾਂ ਦਾ ਮੁੱਖ ਮੰਤਰੀ ਨੇ ਧੰਨਵਾਦ ਕੀਤਾ।

CATEGORIES
TAGS
Share This

COMMENTS

Wordpress (0)
Disqus (0 )
Translate