ਪਿੰਡਾਂ ਦੀ ਵਿਕਾਸ ਪੱਖੋ ਬਦਲੀ ਜਾ ਰਹੀ ਨੁਹਾਰ-ਵਿਧਾਇਕ ਸ਼ੈਰੀ ਕਲਸੀ

ਪਿੰਡ ਡੱਲਾ ਵਿਖੇ ਕਬਰਸਤਾਨ ਵਿਖੇ ਬਣਨ ਵਾਲੇ ਸ਼ੈੱਡ ਦੀ ਕਰਵਾਈ ਸ਼ੁਰੂਆਤ

ਬਟਾਲਾ, 2 ਸਤੰਬਰ। ਹਲਕਾ ਬਟਾਲਾ ਦੇ ਪਿੰਡਾਂ ਅੰਦਰ ਲੋਕਾਂ ਦੀ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਅਤੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਡੱਲਾ ਵਿਖੇ ਕਬਰਸਤਾਨ ਵਿਖੇ ਬਣਨ ਵਾਲੇ ਸ਼ੈੱਡ ਦਾ ਨੀਂਹ ਪੱਥਰ ਰੱਖਣ ਉਪਰੰਤ ਕਿਹਾ ਕਿ ਪਿੰਡ ਦੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਪਈਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਗੁਰਮੀਤ ਸਿੰਘ ਚਾਹਲ ਬੀਡੀਪੀਓ ਕਾਦੀਆਂ, ਉੱਤਮਵੀਰ ਸਿੰਘ ਜੀਈ (ਪ੍ਰਬੰਧਕ), ਸੁਖਚੈਨ ਸਿੰਘ ਪੰਚਾਇਤ ਸਕੱਤਰ ਅਤੇ ਪਿੰਡ ਵਾਸੀ ਮੌਜੂਦ ਸਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਵਲੋਂ ਪੌਦਾ ਵੀ ਲਗਾਇਆ ਗਿਆ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਲੋਕਾਂ ਦੀਆਂ ਚਿਰੋਕਣੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਰਿਹਾ ਹੈ। ਪਿੰਡਾਂ ਅੰਦਰ ਗੰਦੇ ਪਾਣੀ ਦੀ ਨਿਕਾਸੀ ਲਈ ਥਾਪਰ ਮਾਡਰ ਤਹਿਤ ਛੱਪੜ ਬਣਾਏ ਜਾ ਰਹੇ ਹਨ। ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਖੇਡ ਸਟੇਡੀਅ ਉਸਾਰੇ ਗਏ ਗਏ ਹਨ। ਲੋਕਾਂ ਦੀ ਸਹੂਲਤ ਲਈ ਗਲੀਆਂ ਤੇ ਡੇਰਿਆਂ ਦੇ ਰਸਤੇ ਪੱਕੇ ਕੀਤੇ ਗਏ ਹਨ। ਪਿੰਡਾਂ ਅੰਦਰ ਸਟੀਰਟ ਲਾਈਟਸ ਲਗਾਈਆਂ ਜਾ ਰਹੀਆਂ ਹਨ। ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪਿੰਡਾਂ ਅੰਦਰ ਪਾਰਕਾਂ ਦੀ ਉਸਾਰੀ ਕਰਵਾਈ ਗਈ ਹੈ, ਜਿਥੇ ਲੋਕ ਸਵੇਰੇ ਤੇ ਸ਼ਾਮ ਵੇਲੇ ਸੈਰ ਕਰਦੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਹ ਹਲਕੇ ਦੇ ਹਰ ਪਿੰਡ ਦਾ ਵਿਕਾਸ ਕਰਵਾਉਣ ਲਈ ਵਚਨਬੱਧ ਹਨ ਅਤੇ ਜਿਸ ਤਰਾਂ ਮਹਿਜ ਢਾਈ ਸਾਲਾਂ ਦੇ ਕਾਰਜਕਾਲ ਵਿੱਚ ਵਿਕਾਸ ਕਰਾਜ ਕਰਵਾਏ ਜਾ ਰਹੇ ਹਨ, ਇਸੇ ਤਰਾਂ ਵਿਕਾਸ ਕਾਰਜਾਂ ਦੀ ਰਫਤਾਰ ਹੋਰ ਤੇਜ਼ ਕੀਤੀ ਜਾਵੇਗੀ ਤਾਂ ਜੋ ਕਈ ਸਾਲਾਂ ਤੋਂ ਸਮੱਸਿਆਵਾਂ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਮਿਲ ਸਕੇ।


CATEGORIES
TAGS
Share This

COMMENTS

Wordpress (0)
Disqus (0 )
Translate