ਗੋਗਾਮੇੜੀ ਧਾਮ ਜਾ ਰਹੇ ਸ਼ਰਧਾਲੂਆਂ ਦੀ ਪਿਕਅਪ ਨੂੰ ਟਰੱਕ ਨੇ ਮਾਰੀ ਟੱਕਰ,7 ਜਾਣਿਆਂ ਦੀ ਮੌਤ
ਹਰਿਆਣਾ 3 ਸਤੰਬਰ। ਸਵੇਰੇ ਸਵੇਰੇ ਹਰਿਆਣੇ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਗੋਗਾ ਮੇੜੀ ਧਾਮ ਜਾ ਰਹੇ ਸ਼ਰਧਾਲੂਆਂ ਦੀ ਪਿਕਅਪ ਵਿੱਚ ਟਰੱਕ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ 7 ਜਣਿਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਹਿਸਾਰ ਚੰਡੀਗੜ੍ਹ ਨੈਸ਼ਨਲ ਹਾਈਵੇ ਉੱਪਰ ਰਾਤ ਕਰੀਬ 1 ਵਜੇ ਹੋਇਆ। ਸੂਚਨਾ ਮਿਲਣ ਤੇ ਪੁਲਿਸ ਮੌਕੇ ਤੇ ਪਹੁੰਚੀ ਤੇ ਜਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ। ਪੁਲਿਸ ਵੱਲੋਂ ਡਰਾਈਵਰ ਖਿਲਾਫ ਮੁਕਦਮਾ ਦਰਜ ਕੀਤਾ ਗਿਆ ਹੈ। ਜੀਂਦ ਦੇ ਨਿਰਵਾਨਾ ਨੇੜੇ ਵਾਪਰੇ ਇਸ ਹਾਦਸੇ ਦੀ ਜਾਣਕਾਰੀ ਸਾਹਮਣੇ ਇਹ ਆਈ ਹੈ ਕਿ ਸ਼ਰਧਾਲੂਆਂ ਦੀ ਭਰੀ ਪਿਕਅਪ ਗੱਡੀ ਗੋਗਾਮੇੜੀ ਧਾਮ ਜਾ ਰਹੀ ਸੀ। ਤੇ ਪਿੱਛੋਂ ਟਰੱਕ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ 7 ਜਣਿਆਂ ਦੀ ਮੌਤ ਹੋ ਗਈ ਤੇ 8 ਜਣੇ ਗੰਭੀਰ ਜ਼ਖਮੀ ਹੋ ਗਏ।



