ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
ਪਹਿਲਵਾਨ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆਂ ਵੱਲੋਂ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਨੂੰ ਲੈ ਕੇ ਸਿਆਸੀ ਮਾਹਿਰ ਅੰਦਾਜ਼ਾ ਲਾ ਰਹੇ ਹਨ ਕਿ ਦੋਨੇ ਪਹਿਲਵਾਨ ਹਰਿਆਣਾ ਤੋਂ ਵਿਧਾਨ ਸਭਾ ਚੋਣਾਂ ਲੜ ਸਕਦੇ ਹਨ। ਕਾਂਗਰਸ ਵੱਲੋਂ ਹਲੇ ਉਮੀਦਵਾਰਾਂ ਦਾ ਐਲਾਨ ਕਰਨਾ ਬਾਕੀ ਹੈ ਅਜਿਹੇ ਵਿੱਚ ਇਹ ਮੁਲਾਕਾਤ ਅਹਿਮ ਮੰਨੀ ਜਾ ਰਹੀ ਹੈ।



