ਡਿਪਟੀ ਕਮਿਸ਼ਨਰ ਤੇ ਪਰਿਵਾਰਕ ਮੈਂਬਰਾਂ ਨੇ ਸਵ: ਜਸਵਿੰਦਰ ਦੀ ਯਾਦ ਚ ਲਗਾਇਆ ਪੌਦਾ
· ਸ਼ੌਕਤ ਅਹਿਮਦ ਪਰੇ ਨੇ ਪਰਿਵਾਰ ਨਾਲ ਪ੍ਰਗਟਾਇਆ ਦੁੱਖ
ਬਠਿੰਡਾ, 15 ਦਸੰਬਰ : ਬੀਤੇ ਦਿਨੀਂ ਡਰਾਈਵਰ ਸਵ: ਜਸਵਿੰਦਰ ਸਿੰਘ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸਦੀਵੀਂ ਵਿਛੋੜਾ ਦੇ ਕੇ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ, ਉਨ੍ਹਾਂ ਦੀ ਯਾਦ ਵਿੱਚ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਤੇ ਸਵ: ਜਸਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜ਼ਿਲ੍ਹਾ ਪਬੰਧਕੀ ਕੰਪਲੈਕਸ ਚ ਸਥਿਤ ਪਾਰਕ ਵਿਖੇ ਪੌਦਾ ਲਗਾਇਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਉਨ੍ਹਾਂ ਦੇ ਸਮੂਹ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟਉਂਦਿਆਂ ਪ੍ਰਮਾਤਮਾ ਦਾ ਭਾਣਾ ਮੰਨਣ ਲਈ ਕਿਹਾ। ਉਨ੍ਹਾਂ ਕਿਹਾ ਕਿ ਚੰਗੇ ਇਨਸਾਨ ਤੁਰ ਜਾਣ ਤੋਂ ਬਾਅਦ ਵੀ ਸਦਾ ਦਿਲਾਂ ਵਿੱਚ ਵਸਦੇ ਰਹਿੰਦੇ ਹਨ ਅਤੇ ਉਨ੍ਹਾਂ ਦੀ ਯਾਦ ਹਮੇਸ਼ਾ ਹੀ ਪਰਛਾਵੇਂ ਵਾਂਗ ਨਾਲ-ਨਾਲ ਰਹਿੰਦੀ ਹੈ।
ਇਸ ਮੌਕੇ ਡਰਾਈਵਰ ਸਵ: ਸ. ਜਸਵਿੰਦਰ ਸਿੰਘ ਦੇ ਧਰਮ ਪਤਨੀ ਪਰਮਿੰਦਰ ਕੌਰ, ਪੁੱਤਰ ਅਰਮਾਨਦੀਪ ਸਿੰਘ, ਪੁੱਤਰੀ ਅਮਨਦੀਪ ਕੌਰ ਤੋਂ ਇਲਾਵਾ ਪੀਐਸਓ ਸ. ਜਸਕਰਨ ਤੇ ਹੋਰ ਸਕਿਊਰਟੀ ਕਰਮਚਾਰੀ ਹਾਜ਼ਰ ਸਨ।