ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਸੰਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ-ਡਾ.ਅਸ਼ਵਨੀ ਕੁਮਾਰ
“ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਜਾਗਰੂਕਤਾ ਅਭਿਆਨ ਜਾਰੀ
ਕਪੂਰਥਲਾ 6 ਸਤੰਬਰ। ਸਿਵਲ ਸਰਜਨ ਕਪੂਰਥਲਾ ਡਾ. ਰੀਚਾ ਭਾਟੀਆ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੀ ਯੋਗ ਅਗੁਵਾਈ ਹੇਠ ਬਲਾਕ ਢਿੱਲਵਾਂ ਅਧੀਨ ਵੱਖ-ਵੱਖ ਥਾਵਾਂ ‘ਤੇ ਬਲਾਕ ਢਿੱਲਵਾਂ ਦੀ ਡੇਂਗੂ ਰੋਕਥਾਮ ਟੀਮ ਜਿਸ ਵਿੱਚ ਸਿਹਤ ਸੁਪਰਵਾਈਜ਼ਰ, ਸਮੂਹ ਐਮ.ਪੀ.ਐਚ.ਡਬਲਿਓ ਅਤੇ ਆਸ਼ਾ ਵਰਕਰਾਂ ਵੱਲੋਂ ਆਮ ਲੋਕਾਂ ਨੂੰ ਡੇਂਗੂ ਰੋਕਥਾਮ ਸੰਬੰਧੀ ਜਾਗਰੂਕ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ. ਅਸ਼ਵਨੀ ਕੁਮਾਰ ਨੇ ਕਿਹਾ ਕਿ ਡੇਂਗੂ ਸੰਬੰਧੀ ਜਾਗਰੂਕਤਾ ਨੂੰ ਵਧਾਉਣ ਅਤੇ ਡੇਂਗੂ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ।
(ਡੱਬੀ)
ਹਮੀਰਾ ਫੈਕਟਰੀ ਦੇ ਕਰਮਚਾਰੀਆਂ ਨੂੰ ਡੇਂਗੂ ਸੰਬੰਧੀ ਕੀਤਾ ਜਾਗਰੂਕ
ਇਸੇ ਤਹਿਤ ਅੱਜ ਸਿਹਤ ਸੁਪਰਵਾਈਜ਼ਰ ਪ੍ਰਗਟ ਸਿੰਘ, ਐਮ.ਪੀ.ਐਚ.ਡਬਲਿਓ ਪਰਮਜੀਤ ਸਿੰਘ ਅਤੇ ਪ੍ਰਭਜੋਤ ਸਿੰਘ ਸੁਭਾਨਪੁਰ ਵੱਲੋਂ ਹਮੀਰਾ ਫੈਕਟਰੀ ਦੇ ਸਮੂਹ ਮੁਲਾਜ਼ਮਾ ਨੂੰ ਡੇਂਗੂ ਦੇ ਲੱਛਣਾ ਅਤੇ ਰੋਕਥਾਮ ਸੰਬੰਧੀ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ। ਇਸ ਮੌਕੇ ਸਿਹਤ ਸੁਪਰਵਾਈਜ਼ਰ ਪ੍ਰਗਟ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਡੇਂਗੂ ਰੋਕਥਾਮ ‘ਚ ਸਵੱਛਤਾ ਭਾਵ ਘਰਾਂ ਦੇ ਅੰਦਰ ਅਤੇ ਆਲੇ – ਦੁਆਲੇ ਦੀ ਸਾਫ-ਸਫਾਈ ਦਾ ਵੀ ਅਹਿਮ ਰੋਲ ਹੈ, ਜਿਸ ਨਾਲ ਡੇਂਗੂ ਦੇ ਮੱਛਰ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਉਨ੍ਹਾਂ ਫੈਕਟਰੀ ਦੇ ਸਮੂਹ ਮੁਲਾਜ਼ਮਾਂ ਨੂੰ ਆਪਣਾ ਆਲਾ-ਦੁਆਲਾ ਸਾਫ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਡੇਂਗੂ ਦੇ ਲੱਛਣ ਪਾਏ ਜਾਣ ‘ਤੇ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕਿ ਆਪਣੀ ਸਿਹਤ ਜਾਂਚ ਕਰਵਾਉਣ ਲਈ ਕਿਹਾ। ਇਸ ਦੌਰਾਨ ਸ੍ਰੀ ਗੁਰਪ੍ਰੀਤ ਸਿੰਘ ਡੀ. ਜੀ. ਐਮ. ਐਚ. ਆਰ ਅਤੇ ਡਿਸਪੈਂਸਰੀ ਇੰਚਾਰਜ ਅਤੇ ਸੀਨੀਅਰ ਵੈਲਫੇਅਰ ਅਫਸਰ ਸ੍ਰੀ ਸੁਖਜਿੰਦਰ ਸ਼ਰਮਾ ਵੀ ਹਾਜ਼ਰ ਸਨ।
ਇਸ ਮੌਕੇ ਬੀ.ਈ.ਈ ਮੋਨਿਕਾ ਨੇ ਜਾਣਕਾਰੀ ਦਿੰਦਿਆਂ ਦੱਸਇਆ ਕਿ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਜਾ ਕਿ ਘਰਾਂ ‘ਚ, ਗਮਲੇ, ਖੜੇ ਪਾਣੀ ਵਾਲੀਆਂ ਥਾਵਾਂ, ਬਾਹਰ ਪਏ ਡਸਟਬੀਨ, ਫ੍ਰੀਜਾ, ਛੱਤ ‘ਤੇ ਵਾਧੂ ਪਿਆ ਸਮਾਨ ਜਿਸ ਵਿੱਚ ਪਾਣੀ ਖੜਾ ਹੋ ਸਕਦਾ ਹੈ, ਟੋਏ, ਆਦਿ ਵਿੱਖੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਡੇਂਗੂ ਦੇ ਲੱਛਣਾਂ, ਇਲਾਜ ਅਤੇ ਆਪਣਾ ਆਲਾ-ਦੁਆਲਾ ਸਾਫ ਸੁਥਰਾ ਰੱਖਣ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਡੇਂਗੂ ਰੋਕਥਾਮ ਟੀਮ ਵਿੱਚ ਐਸ.ਆਈ ਬਲਕਾਰ ਸਿੰਘ ਬੱਲ, ਪ੍ਰਗਟ ਸਿੰਘ, ਜਸਵਿੰਦਰ ਸਿੰਘ, ਅਤੇ ਐਮ.ਪੀ.ਐਚ.ਡਬਲਿਓ ਰੁਪਿੰਦਰਜੀਤ ਸਿੰਘ, ਸੁਖਦੇਵ ਸਿੰਘ, ਸਤਨਾਮ ਸਿੰਘ, ਯਾਦਵਿੰਦਰ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ, ਬਲਕਾਰ ਸਿੰਘ, ਬਲਜਿੰਦਰ ਸਿੰਘ, ਗੁਰਿੰਦਰਬੀਰ ਸਿੰਘ, ਪ੍ਰਭਜੋਤ ਸਿੰਘ, ਨਰਿੰਦਰ ਸਿੰਘ, ਯਾਦਵਿੰਦਰ ਸਿੰਘ, ਆਸ਼ਾ ਵਰਕਰਾਂ ਆਦਿ ਹਾਜ਼ਰ ਸਨ।
(ਡੱਬੀ)
ਡੇਂਗੂ ਬੁਖਾਰ ਸੰਬੰਧੀ ਕੁਝ ਖ਼ਾਸ ਜਾਣਕਾਰੀ
- ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ।
-ਇਹ ਸਾਫ਼ ਪਾਣੀ ਵਿੱਚ ਹੁੰਦਾ ਹੈ। - ਠੰਡੀ ਥਾਂ ਅਤੇ ਛਾਵੇਂ ਇਹ ਮੱਛਰ ਜ਼ਿਆਦਾ ਹੁੰਦਾ ਹੈ ।
ਡੇਂਗੂ ਦੇ ਲੱਛਣ ਕਿ ਹਨ –
- ਠੰਡ ਨਾਲ ਬੁਖ਼ਾਰ ਦਾ ਚੜਨਾ
- ਸਿਰ, ਅੱਖਾਂ, ਜੋੜਾਂ ਅਤੇ ਸਰੀਰ `ਚ ਦਰਦ
- ਭੁੱਖ ਘੱਟ ਲਗਣਾ ਜਾਂ ਦਸਤ ਹੋਣਾ ।
ਡੇਂਗੂ ਤੋਂ ਕਿਵੇਂ ਬਚਿਆ ਜਾ ਸਕਦਾ ਹੈ-
ਘਰ ਦੇ ਆਲੇ-ਦੁਆਲੇ ਪਾਣੀ ਨੂੰ ਖੜਾ ਨਾ ਹੋਣ ਦਵੋਂ ਅਤੇ ਜੇਕਰ ਪਾਣੀ ਡਰਮ ਆਦਿ `ਚ ਰੱਖਿਆ ਹੈ ਤਾਂ ਉਸ ਨੂੰ ਢੰਕ ਕਿ ਰੱਖੋਂ।
- ਕੁਲਰਾਂ ਨੂੰ ਸਮੇਂ ਸਿਰ ਸਾਫ਼ ਕੀਤਾ ਜਾਵੇ
- ਸਰੀਰ ਨੂੰ ਪੂਰੀ ਤਰ੍ਹਾਂ ਢੰਕਣ ਵਾਲੇ ਕੱਪੜੇ ਪਾਉਣ ਅਤੇ ਮੱਛਰਾਂ ਤੋਂ ਬੱਚਣ ਲਈ ਮੱਛਰਦਾਨੀ ਜਾਂ ਕ੍ਰਿਮਾਂ ਦਾ ਇਸਤੇਮਾਲ ਕਰਨ।



