ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲਗਾਇਆ ਗਿਆ ਪਲੇਸਮੈਂਟ ਕੈਂਪ
ਸ੍ਰੀ ਮੁਕਤਸਰ ਸਾਹਿਬ 15 ਦਸੰਬਰ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਲੋਂ ਸਮੇਂ ਸਮੇਂ ਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ, ਇਹ ਜਾਣਕਾਰੀ ਸ੍ਰੀ ਦਲਜੀਤ ਸਿੰਘ ਪਲੇਸਮੈਂਟ ਅਫਸਰ ਨੇ ਦਿੱਤੀ।
ਉਹਨਾ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ ਸਤਿਆ ਮਾਈਕਰੋ ਕੈਪੀਟਲ ਲਿਮਟਿਡ ਕੰਪਨੀ ਵੱਲੋਂ ਫੀਲਡ ਅਫਸਰ ਦੀ ਆਸਾਮੀ ਲਈ ਇੰਟਰਵਿਊ ਲਈ ਗਈ।
ਉਹਨਾ ਦੱਸਿਆ ਕਿ ਇਸ ਕੈਂਪ ਵਿੱਚ ਕੁੱਲ 63 ਪ੍ਰਾਰਥੀਆਂ ਨੇ ਭਾਗ ਲਿਆ ਗਿਆ ਜਿਨ੍ਹਾਂ ਵਿੱਚੋਂ 41 ਪ੍ਰਾਰਥੀਆਂ ਦੀ ਚੋਣ ਕੀਤੀ ਗਈ।
ਉਹਨਾਂ ਬੇਰੁਜ਼ਗਾਰਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਅਜਿਹੇ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਉਹ ਜਰੂਰ ਇਹਨਾਂ ਕੈਂਪਾਂ ਦਾ ਲਾਭ ਉਠਾਉਣ
CATEGORIES ਮਾਲਵਾ